ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ : ਅਮਨ ਅਰੋੜਾ
Friday, Feb 24, 2023 - 02:07 PM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ ਗੱਲ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿਚ ਨਿਵੇਸ਼ ਲਈ ਢੁੱਕਵਾਂ ਮਾਹੌਲ ਸਿਰਜਣ ਦੇ ਨਾਲ-ਨਾਲ ਪੰਜਾਬ ਤੇ ਜਾਪਾਨ ਦਰਮਿਆਨ ਦੁਵੱਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ : ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ
ਇੰਡੀਅਨ ਸਕੂਲ ਆਫ਼ ਬਿਜ਼ਨੈੱਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਵਾਏ ਗਏ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਜਾਪਾਨ- ਪਾਰਟਨਰ ਕੰਟਰੀ’ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਰੋਬਾਰ ਨੂੰ ਹੋਰ ਸੌਖਾਲਾ ਬਣਾਉਣਾ, ਰੁਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨਾ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿਚ ਵਧੇਰੇ ਪਾਰਦਰਸ਼ਤਾ ਲਿਆਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਸੂਬੇ ਵਿਚ 100 ਤੋਂ ਵੱਧ ਜਾਪਾਨੀ ਵਪਾਰਕ ਅਦਾਰਿਆਂ ਦੇ ਹੋਣ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਵਲੋਂ ਨਿਰਮਾਣ, ਟੈਕਨਾਲੋਜੀ, ਮਾਰਕੀਟ ਸਹਾਇਤਾ ਵਰਗੇ ਖੇਤਰਾਂ ਵਿਚ ਜਾਪਾਨ ਦੇ ਉਦਯੋਗਾਂ ਨਾਲ ਕੀਤੀ ਭਾਈਵਾਲੀ ਸਫ਼ਲ ਰਹੀ ਹੈ। ਸੂਬੇ ਵਿਚ ਨਿਵੇਸ਼ ਕਰਨ ਵਾਲੀਆਂ ਪ੍ਰਮੁੱਖ ਕੰਪਨੀਆਂ ਵਿਚ ਆਈਚੀ ਸਟੀਲਜ਼- ਸਟੀਲ ਆਰਮ ਆਫ਼ ਟੋਇਟਾ, ਯਾਨਮਾਰ, ਐੱਸ.ਐੱਮ.ਐੱਲ. ਇਸੂਜ਼ੂ, ਟੋਪਾਨ, ਮਿਤਸੂਈ, ਗੁਨਮਾ ਸੇਈਕੋ ਐਂਡ ਕੋਇਓ ਸ਼ਾਮਲ ਹਨ। ਇਸ ਦੌਰਾਨ ਮੰਤਰੀ ਅਤੇ ਜਾਪਾਨ ਦੇ ਮਿਸ਼ਨ ਅੰਬੈਸੀ ਦੇ ਡਿਪਟੀ ਚੀਫ ਕੇ. ਕਵਾਜ਼ੂ ਨੇ ਇਹ ਸ਼ਾਨਦਾਰ ਸਮਾਗਮ ਕਰਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼