ਲਾਡੋਵਾਲ ਚੌਕ ਦੀ ਟ੍ਰੈਫਿਕ ਸਮੱਸਿਆ ਕਾਰਨ ਨੈਸ਼ਨਲ ਹਾਈਵੇਅ ’ਤੇ ਭਾਰੀ ਜਾਮ
Monday, Sep 15, 2025 - 05:15 PM (IST)

ਲੁਧਿਆਣਾ (ਅਨਿਲ)- ਸਥਾਨਕ ਕਸਬਾ ਲਾਡੋਵਾਲ ਦੇ ਨੈਸ਼ਨਲ ਹਾਈਵੇ ਦੇ ਮੁੱਖ ਚੌਕ ਦੀ ਟ੍ਰੈਫਿਕ ਸਮੱਸਿਆ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਪਰ ਟ੍ਰੈਫਿਕ ਪੁਲਸ ਵਿਭਾਗ ਇਸ ਟ੍ਰੈਫਿਕ ਸਮੱਸਿਆ ਦੇ ਹੱਲ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
ਧਿਆਨ ਦੇਣ ਯੋਗ ਹੈ ਕਿ ਲੋਕਾਂ ਵਲੋਂ ਸ਼ਿਕਾਇਤਾਂ ਕਰਨ ’ਤੇ ਰਾਸ਼ਟਰੀ ਰਾਜ ਮਾਰਗ ’ਤੇ ਲਾਡੋਵਾਲ ਚੌਕ ’ਤੇ ਟ੍ਰੈਫਿਕ ਵਿਭਾਗ ਨੇ 2 ਪੁਲਸ ਮੁਲਾਜ਼ਮ ਤਾਇਨਾਤ ਕਰ ਕੇ ਕੁਝ ਦਿਨ ਲੋਕਾਂ ਨੂੰ ਜਾਮ ਤੋਂ ਰਾਹਤ ਦਿੱਤੀ ਸੀ ਪਰ ਕਈ ਦਿਨਾਂ ਤੋਂ ਫਿਰ ਸਿਰਫ 1 ਟ੍ਰੈਫਿਕ ਮੁਲਾਜ਼ਮ ਇਸ ਚੌਕ ’ਚ ਤਾਇਨਾਤ ਕੀਤਾ ਗਿਆ ਹੈ, ਪਰ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀ ਆਵਾਜਾਈ ਜ਼ਿਆਦਾ ਹੋਣ ਕਾਰਨ ਉਸ ਤੋਂ ਟ੍ਰੈਫਿਕ ਕੰਟਰੋਲ ਨਹੀਂ ਹੋ ਰਿਹਾ, ਜਿਸ ਕਾਰਨ ਦਿਨ ’ਚ ਕਈ ਵਾਰ ਵਾਹਨਾਂ ਦਾ ਭਾਰੀ ਜਾਮ ਲੱਗਾ ਰਹਿੰਦਾ ਹੈ ਅਤੇ ਲੋਕਾਂ ਨੂੰ ਆਉਣ-ਜਾਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਇਲਾਕੇ ਦੇ ਲੋਕਾਂ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਟ੍ਰੈਫਿਕ ਗੁਰਪ੍ਰੀਤ ਕੌਰ ਪੁਰੇਵਾਲ ਨੂੰ ਅਪੀਲ ਕੀਤੀ ਹੈ ਕਿ ਇਸ ਇਲਾਕੇ ’ਚ 2 ਟ੍ਰੈਫਿਕ ਪੁਲਸ ਮੁਲਾਜ਼ਮ ਪੱਕੇ ਤੌਰ ’ਤੇ ਤਾਇਨਾਤ ਕੀਤੇ ਜਾਣ, ਤਾਂ ਜੋ ਟ੍ਰੈਫਿਕ ਸਮੱਸਿਆ ਦਾ ਹਮੇਸ਼ਾ ਲਈ ਹੱਲ ਹੋ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8