ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ''ਚ ਪੰਜਾਬ ਪੁਲਸ ਨੇ ਕੀਤੀ ਨਾਕਾਬੰਦੀ ,16 ਥਾਵਾਂ ''ਤੇ ਕੀਤੀ ਚੈਕਿੰਗ

08/05/2022 2:31:37 PM

ਫਿਰੋਜ਼ਪੁਰ (ਸੰਨੀ) : ਬੀਤੀ ਰਾਤ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ 'ਚ ਪੰਜਾਬ ਪੁਲਸ ਵੱਲੋਂ ਦੇਰ ਰਾਤ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਜਿਸ ਦੌਰਾਨ ਫਿਰੋਜ਼ਪੁਰ ਤੋਂ ਆਈ.ਜੀ. ਜਸਕਰਨ ਸਿੰਘ ਅਤੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਲਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ। ਇਸ ਨਾਕਾਬੰਦੀ ਖ਼ਾਸ ਕਰਕੇ ਫਿਰੋਜ਼ਪੁਰ ਜ਼ਿਲ੍ਹੇ ਦੇ 16 ਥਾਵਾਂ 'ਤੇ ਕੀਤੀ ਗਈ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਕਿਸਤਾਨ ਦੇ ਨਾਲ ਲੱਗਦੇ ਪਠਾਨਕੋਟ ਤੋਂ ਫਾਜ਼ਿਲਕਾ ਨਾਲ ਲੱਗਦੀ ਸਰਹੱਦ ਦੇ 5 ਕਿਲੋਮੀਟਰ ਦੇ ਇਲਾਕੇ 'ਚ ਨਾਕਾਬੰਦੀ ਕੀਤੀ ਗਈ ਅਤੇ 16 ਥਾਵਾਂ 'ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸੰਗਰੂਰ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਮਾਨ ਨੇ ਕਹੀਆਂ ਅਹਿਮ ਗੱਲਾਂ

ਦੱਸ ਦੇਈਏ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਨੇ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਪੰਜਾਬ ਦੇ 550 ਕਿਲੋਮੀਟਰ ਖੇਤਰ 'ਚ ਬੀਤੀ ਰਾਤ ਤੋਂ ਸਰਚ ਮੁਹਿੰਮ ਸ਼ੁਰੂ ਕੀਤੀ ਗਿਆ ਹੈ। ਇਸ ਦਾ ਮੁੱਖ ਟੀਚਾ ਇਹ ਹੈ ਕਿ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਵੱਲੋਂ ਕੋਈ ਹਰਕਤ ਨਾ ਕੀਤੀ ਜਾਵੇ। ਇਸ ਸਰਚ ਮੁਹਿੰਮ ਤਹਿਤ ਪੰਜਾਬ ਦੇ 7 ਸਰਹੱਦੀ ਖੇਤਰਾਂ 'ਚ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News