ਪੰਜਾਬ ਪੁਲਸ ਨੇ ਨਸ਼ਾ ਸਮੱਗਲਰਾਂ ''ਤੇ ਕੱਸਿਆ ਸ਼ਿਕੰਜਾ, 4 ਲੱਖ 75 ਹਜ਼ਾਰ ਦੀ ਜਾਇਦਾਦ ਫਰੀਜ
Monday, Jan 13, 2025 - 05:52 PM (IST)
ਬਰੇਟਾ (ਬਾਂਸਲ)- ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਸਮੱਗਲਰ ਦੀ ਜਾਇਦਾਦ ਜ਼ਬਤ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਤਹਿਤ ਐੱਨ. ਡੀ. ਪੀ. ਐੱਸ. ਐਕਟ ਅਧੀਨ ਬਰੇਟਾ ਦੇ ਦੀਪਕ ਕੁਮਾਰ ਪੁੱਤਰ ਸੁਖਵਿੰਦਰ ਵਾਸੀ ਵਾਰਡ ਨੰਬਰ 6 ਨੇੜੇ ਰੇਲਵੇ ਸਟੇਸ਼ਨ ਬਰੇਟਾ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਸਦੀ ਜਾਇਦਾਦ ਫਰੀਜ ਕਰਵਾਈ ਗਈ।
ਇਹ ਵੀ ਪੜ੍ਹੋ-ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ
ਇਸ 'ਚ ਇਕ ਸਵਿਫਟ ਡਿਜਾਇਰ ਕਾਰ ਦੀ ਕੁੱਲ ਕੀਮਤ 4 ਲੱਖ 75 ਹਜ਼ਾਰ ਫਰੀਜ ਕੀਤੀ ਗਈ ਹੈ। ਡੀ.ਐਸ.ਪੀ. ਬੁਢਲਾਡਾ ਗਮਦੂਰ ਸਿੰਘ ਅਤੇ ਬਰੇਟਾ ਥਾਣੇ ਦੇ ਐੱਸ.ਐੱਚ.ਓ. ਅਮਰੀਕ ਸਿੰਘ ਨੇ ਦੀਪਕ ਕੁਮਾਰ ਦੀ ਰਿਹਾਇਸ਼ 'ਤੇ ਨੋਟਿਸ ਲਗਾ ਕੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8