ਪੰਜਾਬ ਪੁਲਸ ਨੇ ਰਾਜਾ ਵੜਿੰਗ ਨੂੰ ਹਿਰਾਸਤ ''ਚ ਲਿਆ
Friday, Mar 21, 2025 - 04:15 PM (IST)

ਚੰਡੀਗੜ੍ਹ- ਅੱਜ ਮਹਿਲਾ ਕਾਂਗਰਸ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਲੈ ਕੇ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਸ ਪ੍ਰਦਰਸ਼ਨ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਮਹਿਲਾ ਕਾਂਗਰਸਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਜਿਵੇਂ ਹੀ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਤਾਂ ਪੁਲਸ ਨੇ ਬੈਰੀਕੇਡਿੰਗ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਦੇ ਰਹੇ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਸਮੇਤ ਕਈ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਅਗਲੇ ਹਫ਼ਤੇ ਦੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8