ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ ''ਆਪ'' ''ਚ ਸ਼ਾਮਲ
Sunday, Sep 06, 2026 - 04:29 PM (IST)
ਫਿਰੋਜ਼ਪੁਰ/ਜ਼ੀਰਾ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਵਿਚ ਵੱਡੀ ਧਮਾਕਾ ਹੋਇਆ ਹੈ। ਦਰਅਸਲ ਗੈਂਗਸਟਰ ਦੀ ਦੁਨੀਆ ਤੋਂ ਅਲਵਿਦਾ ਕਹਿ ਕੇ ਮੁੱਖਧਾਰਾ ਦੀ ਸਮਾਜ ਸੇਵਾ ਅਤੇ ਰਾਜਨੀਤੀ 'ਚ ਕਦਮ ਰੱਖਣ ਵਾਲੇ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।
ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਵਿਖੇ ਆਯੋਜਿਤ ਇਕ ਵਿਸ਼ਾਲ ਜਨਤਕ ਇਕੱਠ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਪਹੁੰਚ ਕੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਾਰਟੀ ਦਾ ਸਿਰੋਪਾਓ ਭੇਟ ਕਰਕੇ 'ਆਪ' ਪਰਿਵਾਰ 'ਚ ਜੀ ਆਇਆਂ ਨੂੰ ਆਖਿਆ। 'ਆਪ' 'ਚ ਸ਼ਾਮਲ ਹੋਣ ਮਗਰੋਂ ਗੁਰਪ੍ਰੀਤ ਸਿੰਘ ਸੇਖੋਂ ਨੇ ‘ਬੇਅਬਦੀ ਖ਼ਿਲਾਫ਼ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਚਿੱਠੀ ਲਿਖਣ ਲਈ ਵੀ ਸੀ. ਐੱਮ. ਮਾਨ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਸੇਖੋਂ ਪੰਜਾਬ ਦੇ ਚਰਚਿਤ ਚਿਹਰਿਆਂ 'ਚੋਂ ਇਕ ਹਨ। ਉਨ੍ਹਾਂ ਦਾ ਨਾਂ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਨਾਲ ਜੁੜਿਆ ਰਿਹਾ ਹੈ। ਸੇਖੋਂ ਪਿਛਲੇ ਕੁਝ ਮਹੀਨਿਆਂ ਤੋਂ ਜ਼ੀਰਾ ਹਲਕੇ ਵਿਚ ਆਪਣੀ ਸਿਆਸੀ ਪੈਂਠ ਬਣਾਉਣ ਲਈ ਸਰਗਰਮ ਸਨ। ਉਨ੍ਹਾਂ ਨੇ ਪਿਛਲੇ ਮਹੀਨੇ ਜ਼ੀਰਾ ਵਿਚ ਆਪਣਾ ਸਿਆਸੀ ਦਫ਼ਤਰ ਖੋਲ੍ਹਿਆ ਸੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ, ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਕਿਸੇ ਵੀ ਪਾਰਟੀ ਦਾ ਪੱਲਾ ਫੜਨ ਦਾ ਖ਼ੁਲਾਸਾ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
