ਸਮੇਂ ਸਿਰ ਤਨਖਾਹ ਨਾ ਮਿਲਣ ’ਤੇ ਪੰਜਾਬ ਰੋਡਵੇਜ ਤੇ PRTC ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

05/14/2022 4:36:36 PM

ਬੁਢਲਾਡਾ  (ਬਾਂਸਲ) : ਪੀ.ਆਰ.ਟੀ.ਸੀ. ਮੁਲਾਜ਼ਮਯੂਨੀਅਨ ਵੱਲੋਂ ਆਪਣੀ ਭਰਾਤਰੀ ਜੱਥੇਬੰਦੀਆਂ ਨਾਲ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਸੂਬਾ ਆਗੂ ਰਮਨਦੀਪ ਸਿੰਘ ਅਤੇ ਡਿੱਪੂ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ’ਚ ਅੱਜ ਤਨਖਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਨਾ ਹੋਣ ਦੇ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਵਰਕਰਾਂ ਨੂੰ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਤਨਖਾਹ ਅਤੇ ਪੈਨਸ਼ਨ ਦਾ ਭੁਗਤਾਨ 12 ਮਈ ਤੱਕ ਵੀ ਨਾ ਕੀਤੇ ਜਾਣ ’ਤੇ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕਿਹੋ ਜਿਹੀ ਸਰਕਾਰ ਹੈ ਜਿਸ ਨੂੰ ਕਿਰਤੀਆਂ ਦੀ ਤਨਖਾਹ ਦੀ ਕੋਈ ਪ੍ਰਵਾਹ ਨਹੀਂ ਹੈ 18-18 ਘੰਟੇ ਕੰਮ ਕਰਨ ਦੇ ਬਾਵਜੂਦ ਦੀ ਤਨਖਾਹ ਜੋ ਕਿ ਸਿਰਫ ਨਾਂ ਮਾਤਰ ਹੈ ਓਹ ਵੀ ਸਮੇਂ ਸਿਰ ਨਹੀਂ ਦਿੱਤੀ ਜਾਂਦੀ।

ਇਹ ਵੀ ਪੜ੍ਹੋ : ਬਠਿੰਡਾ ਦੇ ਥਰਮਲ ਪਲਾਂਟ ’ਚ ਧਮਾਕਾ ਹੋਣ ਨਾਲ 2 ਯੂਨਿਟ ਹੋਏ ਬੰਦ, ਡੂੰਘਾ ਹੋ ਸਕਦੈ ਬਿਜਲੀ ਸੰਕਟ

ਜਥੇਬੰਦੀ ਦੇ ਸੈਕਟਰੀ ਜਸਵਿੰਦਰ ਸਿੰਘ, ਸਹਾਇਕ ਸੈਕਟਰੀ ਦੀਪਕ ਪਾਲ, ਸੀਨੀ. ਮੀਤ ਪ੍ਰਧਾਨ ਗਰਜਾ ਸਿੰਘ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਜਿਵੇਂ ਕਿ ਔਰਤਾਂ ਨੂੰ ਮੁਫਤ ਸਫਰ, ਵਿਦਿਆਰਥੀਆਂ, ਪੁਲਸ, ਸੁਤੰਤਰਤਾ ਸੰਗਰਾਮੀਆਂ ਆਦਿ ਨੂੰ ਮੁਫ਼ਤ ਅਤੇ ਰਿਆਇਤੀ ਸਫ਼ਰ ਆਪਣੀ ਬੱਲੇ ਬੱਲੇ ਖੱਟਣ ਲਈ ਅਤੇ ਵੋਟਾਂ ਦੀ ਰਾਜਨੀਤੀ ਲਈ ਦਿੱਤਾ ਜਾ ਰਿਹਾ ਹੈ। ਮੌਜੂਦਾ ਸਰਕਾਰ ਵੱਲ ਪੀ.ਆਰ.ਟੀ.ਸੀ. ਦੇ 200 ਕਰੋੜ ਰੁਪਏ ਤੇ ਪਨ ਬੱਸ ਦੇ ਇਸ ਤੋਂ ਵੀ ਵੱਧ ਬਕਾਇਆ ਹੋ ਗਏ ਹਨ। ਵਰਕਰਾਂ ਦੇ ਹੋਰ ਵੀ ਲੱਖਾਂ ਰੁਪਏ ਦੇ ਬਕਾਏ ਖੜੇ ਹਨ। ਜਿਵੇਂ ਕਿ ਕੁਝ ਡਿਪੂਆਂ ਵਿੱਚ ਓਵਰ ਟਾਈਮ ਦੇ ਬਕਾਏ ਰਹਿੰਦੇ ਹਨ ਜਿਸ ਦਾ ਵਰਕਰਾ ਵਿੱਚ ਕਾਫੀ ਰੋਸ ਹੈ ਤੇ ਨਵੀਂ ਟਿਕਟ ਮਸ਼ੀਨਾਂ ਨਾ ਆਉਣ ਕਾਰਨ ਤੇ ਪੁਰਾਣੀ ਮਸ਼ੀਨਾਂ ਸਹੀ ਢੰਗ ਨਾਲ ਨਾ ਚਲਣ ਕਾਰਣ ਵੀ ਵਰਕਰ ਬਹੁਤ ਨਿਰਾਸ਼ ਹਨ।

ਇਹ ਵੀ ਪੜ੍ਹੋ : CM ਮਾਨ ਨੇ ਆਪਣੇ ਪਿਤਾ ਦੀ ਗਿਆਰ੍ਹਵੀਂ ਬਰਸੀ ਮੌਕੇ ਕੀਤਾ ਯਾਦ, ਕਿਹਾ- 'we miss you ‘ਮਾਸਟਰ ਜੀ’

ਆਗੂਆਂ ਨੇ ਮੈਨੇਜਮੈਂਟ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਤਨਖਾਹ ਦੀ ਅਦਾਇਗੀ ਨਾ ਕੀਤੀ ਗਈ ਤਾਂ ਉਸ ਤੋਂ ਬਾਅਦ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਵਾਈਸ ਪ੍ਰਧਾਨ ਰਾਜਵੀਰ ਸਿੰਘ ਅਤੇ ਕੈਸ਼ੀਅਰ ਜਸਵਿੰਦਰ ਸਿੰਘ ਨੇ ਕਿਹਾ ਜੇਕਰ ਸਾਡੀ ਇਹਨਾਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਸਾਨੂੰ ਮਜਬੂਰਨ ਤਿੱਖਾ ਸ਼ੰਘਰਸ਼ ਕਰਨਾ ਪਵੇਗਾ ਜਿਸ ਦੀ ਜਿਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News