ਪੰਜਾਬ ਰੋਡਵੇਜ਼ ਕਰਮਚਾਰੀ ਦਲ ਮੋਗਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Tuesday, Oct 16, 2018 - 05:39 PM (IST)

ਮੋਗਾ (ਵਿਪਨ) - ਪੰਜਾਬ ਰੋਡਵੇਜ਼ ਕਰਮਚਾਰੀ ਦਲ ਮੋਗਾ ਨੇ ਕਰਮਚਾਰੀਆਂ ਦੀ ਤਨਖਾਹ 'ਚ 200 ਰੁਪਏ ਦੀ ਕਟੌਤੀ ਕਰਨ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਵਲੋਂ ਗੈਰ ਕਾਨੂੰਨੀ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਾਰੇ ਪੰਜਾਬ ਨੂੰ ਰੋਜ਼ਾਨਾ 50 ਲੱਖ ਰੁਪਏ ਦਾ ਚੂਨਾ ਲੱਗ ਰਿਹਾ ਹੈ।