PSEB ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਮੁਕਾਬਲਿਆਂ ਦੀ ਸੂਚੀ ਜਾਰੀ

07/02/2020 5:00:10 PM

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਕੀਤੇ ਕੈਲੰਡਰ 'ਚ ਕਿਹਾ ਗਿਆ ਹੈ ਕਿ ਇਹ ਮੁਕਾਬਲੇ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣਗੇ। ਇਨ੍ਹਾਂ 'ਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।

ਇਹ ਵੀ ਪੜ੍ਹੋ:  3 ਬੱਚਿਆਂ ਦੇ ਬਾਪ ਦਾ ਪਿਆਰ ਨਾ ਚੜ੍ਹਿਆ ਪ੍ਰਵਾਨ ਤਾਂ ਜ਼ਹਿਰੀਲੀ ਚੀਜ਼ ਨਿਗਲ ਕੇ ਪ੍ਰੇਮੀ ਜੋੜੇ ਨੇ ਦਿੱਤੀ ਜਾਨ

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਨ੍ਹਾਂ ਮੁਕਾਬਲਿਆਂ 'ਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ 'ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ 'ਤੇ ਹੀ ਹੋਣਗੇ। ਇਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ।ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ 'ਚ ਕਰਵਾਏ ਜਾਣਗੇ। ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਜ਼ਿਲ੍ਹੇ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ ਰੇਖ ਹੇਠ ਇੱਕ ਕਮੇਟੀ (ਪ੍ਰਾਇਮਰੀ ਤੇ ਸੈਕੰਡਰੀ  ਪੱਧਰ 'ਤੇ ਵੱਖ ਵੱਖ) ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਚੇਅਰਮੈਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਂਬਰ ਸਕੱਤਰ ਹੋਣਗੇ।

ਇਹ ਵੀ ਪੜ੍ਹੋ: 2022 'ਚ ਪੰਜਾਬ ਦੀ ਰਾਜਨੀਤਕ ਪਿੱਚ 'ਤੇ ਖੁੱਲ੍ਹ ਕੇ ਬੈਟਿੰਗ ਕਰਨ ਦੇ ਰੌਅ 'ਚ ਨਵਜੋਤ ਸਿੱਧੂ


Shyna

Content Editor

Related News