ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
Thursday, Mar 31, 2022 - 07:40 PM (IST)
ਪਟਿਆਲਾ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ। ਖੇਤ 'ਚ ਲੱਗੇ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ : CSK vs LSG : ਲਖਨਊ ਨੇ ਜਿੱਤੀ ਟਾਸ, ਚੇਨਈ ਕਰੇਗੀ ਬੱਲੇਬਾਜ਼ੀ
ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕੰਬਾਈਨ ਦੀ ਵਰਤੋਂ ਨਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਕਿ ਜੇਕਰ ਪੰਜਾਬ 'ਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰਾਂ 96461-06835/96461-06836 'ਤੇ ਦੇਣ।
ਇਹ ਵੀ ਪੜ੍ਹੋ : ਕੂੜ ਪ੍ਰਚਾਰ ਨੂੰ ਲੈ ਕੇ ਬ੍ਰਿਟੇਨ ਨੇ ਰੂਸੀ ਮੀਡੀਆ 'ਤੇ ਲਾਈਆਂ ਪਾਬੰਦੀਆਂ
ਵਟਸਐਪ ਨੰਬਰ 96461-06835 'ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ/ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਤੇ ਲੋਕੇਸ਼ਨ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਜ਼ਰੂਰੀ ਕੰਮ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਹਾਂਗਕਾਂਗ ਦੀ ਅਦਾਲਤ ਤੋਂ ਬ੍ਰਿਟੇਨ ਦੇ ਜੱਜਾਂ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ