ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ, ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ

Monday, Dec 18, 2023 - 04:18 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਨਅਤਾਂ/ਉਦਯੋਗਾਂ ਦੀ ਉੱਨਤੀ ਲਈ ਸੁਹਿਰਦ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ 

ਉਨ੍ਹਾਂ ਕਿਹਾ ਕਿ ਵਪਾਰੀ ਹਮੇਸ਼ਾ ਹੀ ਸੂਬੇ ਦੀ ਖੁਸ਼ਹਾਲੀ ’ਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਦੇਸ਼ ਦੀ ਆਰਥਿਕਤਾ ’ਚ ਵਪਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬੀ. ਡੀ. ਪੀ. ਓ. ਖੰਨਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News