ਚੋਰੀ ਦਾ ਮੋਟਰਸਾਈਕਲ ਵੇਚਣ ਦਾਣਾ ਮੰਡੀ ਜਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
Friday, Nov 21, 2025 - 04:30 PM (IST)
ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਕੋਸ਼ਿਸ਼ ਕਰਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ (ਏ. ਐੱਸ. ਆਈ.) ਪ੍ਰੇਮਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਜਲੰਧਰ ਬਾਈਪਾਸ ਚੌਕ ’ਤੇ ਗਸ਼ਤ ਕਰ ਰਹੀ ਸੀ। ਜਦੋਂ ਇਕ ਵਿਸ਼ੇਸ਼ ਮੁਖ਼ਬਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ 2 ਮੁਲਜ਼ਮ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਦਾਣਾ ਮੰਡੀ ਆ ਰਹੇ ਹਨ।
ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦਾਣਾ ਮੰਡੀ ’ਚ ਇਕ ਨਾਕੇ ’ਤੇ ਇਕ ਗੈਰ-ਰਜਿਸਟਰਡ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕਿਆ। ਜਦੋਂ ਪੁਲਸ ਟੀਮ ਨੇ ਉਨ੍ਹਾਂ ਨੂੰ ਮੋਟਰਸਾਈਕਲ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਤਾਂ ਉਹ ਪੇਸ਼ ਨਹੀਂ ਕਰ ਸਕੇ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ । ਉਨ੍ਹਾਂ ਦੀ ਪਛਾਣ ਅੰਕੁਸ਼ ਪੁੱਤਰ ਸੋਹਣ ਵਾਸੀ ਪੀਰੂ ਬੰਦਾ ਮੁਹੱਲਾ ਅਤੇ ਰਾਹੁਲ ਕੁਮਾਰ ਪੁੱਤਰ ਸੋਨੂ ਵਾਸੀ ਪ੍ਰੇਮ ਵਿਹਾਰ ਟਿੱਬਾ ਰੋਡ ਵਜੋਂ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਗਿਆ।
