ਪੰਜਾਬ-ਯੂ.ਟੀ. ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੇ ਮਸਲੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਿਲ ਕਰਨ ਦੀ ਮੰਗ

01/21/2022 5:14:47 PM

ਸੰਗਰੂਰ ( ਵਿਜੈ ਕੁਮਾਰ ਸਿੰਗਲਾ ) : ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੰਗਰੂਰ ਵਿਖੇ ਮੁਲਾਜ਼ਮ ਆਗੂ ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਕਰਮਜੀਤ ਬੀਹਲਾ ਅਤੇ ਕੁਲਬੀਰ ਮੋਗਾ ਦੀ ਅਗਵਾਈ ਵਿੱਚ ਇੱਕਠੇ ਹੋਏ। ਮੁਲਾਜਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਦੇ ਵਫ਼ਦ ਨੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਹੇ ਹਰਪਾਲ ਸਿੰਘ ਚੀਮਾਂ ਨੂੰ ਆਪਣੀਆਂ ਮੰਗਾਂ ਸੰਬੰਧੀ ਸਵਾਲ ਕਰਦਿਆਂ ਚੋਣ ਮਨੋਰਥ ਵਿੱਚ ਸ਼ਾਮਿਲ ਕਰਨ ਮੈਮੋਰੰਡਮ ਦਿੱਤਾ ਗਿਆ।

ਇਹ ਵੀ ਪੜ੍ਹੋ : ਈ.ਡੀ. ਦੀ ਰੇਡ ਨੇ ਚੰਨੀ ਦੇ ਰਿਸ਼ਤੇਦਾਰਾਂ ਦੇ ਰੇਤ ਮਾਫੀਆ ਨਾਲ ਸਬੰਧ ਕੀਤੇ ਜਗ ਜਾਹਿਰ : ਹਰਪਾਲ ਚੀਮਾ

ਸਾਂਝੇ ਫਰੰਟ ਵੱਲੋਂ ਸਵਾਲ ਕੀਤਾ ਗਿਆ ਕਿ ਕੀ ਤੁਹਾਡੀ ਸਰਕਾਰ ਆਉਣ ’ਤੇ ਪੰਜਾਬ ਦੇ ਵਿਧਾਇਕਾਂ ’ਤੇ ਇੱਕ ਤਨਖਾਹ ਇੱਕ ਪੈਨਸ਼ਨ ਲਾਗੂ ਕੀਤੀ ਜਾਵੇਗੀ ਅਤੇ ਅਨੇਕਾਂ ਪੈਨਸ਼ਨਾਂ ਲੈ ਰਹੇ ਵਿਧਾਇਕਾਂ ਦੀਆਂ ਵਾਧੂ ਪੈਨਸ਼ਨਾਂ ਬੰਦ ਕੀਤੀਆਂ ਜਾਣਗੀਆਂ ? ਕੀ ਹਰ ਤਰ੍ਹਾਂ ਦੇ ਕੱਚੇ ਮੁਲਾਜਮ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਪੱਕੇ ਕੀਤੇ ਜਾਣਗੇ ? ਕੀ ਮਾਣ ਭੱਤਾ/ ਇਨਸੈਨਟਿਵ ਵਰਕਰਾਂ  ਨੂੰ ਘੱਟੋ-ਘੱਟ ਤਨਖਾਹ ਸਕੇਲ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ ? ਕੀ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ? ਕੀ ਤਨਖਾਹ ਕਮਿਸ਼ਨ ਵਿੱਚ ਵੱਡੇ ਪੱਧਰ ’ਤੇ ਰਹਿ ਗਈਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇਗਾ? ਕੀ 2011 ਵਿੱਚ ਮੁਲਾਜ਼ਮ ਦੀ ਤੋੜੇ ਗਏ ਤਨਖਾਹ ਪੈਰਿਟੀ ਮੁੜ ਬਹਾਲ ਕੀਤੀ ਜਾਵੇਗੀ ? ਕੀ ਪੇਂਡੂ ਤੇ ਬਾਰਡਰ ਏਰੀਆ ਸਮੇਤ ਮੁਲਾਜਮਾਂ ਦੇ ਬੰਦ ਕੀਤੇ ਭੱਤਿਆਂ ਨੂੰ ਬਹਾਲ ਕੀਤਾ ਜਾਵੇਗਾ ? ਕੀ ਪਰਖ ਕਾਲ ਸੰਬੰਧੀ  ਜਾਰੀ ਕੀਤੇ ਗਏ 15-01-2015 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕੀਤਾ ਜਾਵੇਗਾ ? ਕੀ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣਗੇ ?

ਇਹ ਵੀ ਪੜ੍ਹੋ : ਵੋਟਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ

ਇਨ੍ਹਾਂ ਸਵਾਲਾਂ ਦੇ ਜਵਾਬ ’ਚ ਸੰਬੋਧਨ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਇੱਕਠੇ ਮੁਲਾਜਮ ਆਗੂਆਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਉਪਰੋਕਤ ਮੰਗਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਸ਼ਾਮਲ ਕੀਤਾ ਜਾਵੇਗਾ ਅਤੇ ਸਰਕਾਰ ਬਣਨ ’ਤੇ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਚੰਗਾਲੀਵਾਲਾ, ਗੁਰਮੀਤ ਸੁਖਪੁਰ, ਮੇਘ ਰਾਜ, ਅਤਿੰਦਰ ਘੱਗਾ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜਮ ਆਗੂ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News