ਵਿਧਾਨ ਸਭਾ ''ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ ਹੋਵੇ ਐਲਕੋ-ਮੀਟਰ ਟੈਸਟੇ

Friday, May 01, 2026 - 05:35 PM (IST)

ਵਿਧਾਨ ਸਭਾ ''ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ ਹੋਵੇ ਐਲਕੋ-ਮੀਟਰ ਟੈਸਟੇ

ਚੰਡੀਗੜ੍ਹ (ਵੈੱਬ ਡੈਸਕ) : ਮਜ਼ਦੂਰ ਦਿਵਸ ਮੌਕੇ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ ਸਿਆਸਤ ਇਕ ਨਵੇਂ ਵਿਵਾਦ 'ਚ ਘਿਰ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੈਸ਼ਨ 'ਚ ਸ਼ਰਾਬੀ ਹਾਲਤ ਵਿਚ ਪਹੁੰਚੇ। ਸੁਖਬੀਰ ਬਾਦਲ ਨੇ ਇਸ ਨੂੰ ਲੋਕਤੰਤਰਿਕ ਮਰਿਆਦਾ ਦੀ ਉਲੰਘਣਾ ਦੱਸਿਆ ਹੈ।

ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ (ਸ਼ਰਾਬ ਦੀ ਜਾਂਚ) ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਰੱਖ ਦਿੱਤੀ। ਸਪੀਕਰ ਨੂੰ ਲਿਖੇ ਇਕ ਸਖ਼ਤ ਪੱਤਰ ਵਿਚ ਬਾਜਵਾ ਨੇ ਇਲਜ਼ਾਮ ਲਾਇਆ ਕਿ ਸਦਨ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਇਹ ਕਦਮ ਚੁੱਕਣਾ ਲਾਜ਼ਮੀ ਹੋ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਪੱਤਰ ਵਿਚ ਮੁੱਖ ਮੰਤਰੀ ਵੱਲੋਂ ਸਦਨ ਵਿਚੋਂ ਚਲੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਕਾਂਗਰਸ ਵਿਧਾਇਕ ਦਲ ਨੇ ਮੰਗ ਕੀਤੀ ਹੈ ਕਿ ਇਕ ਘੰਟੇ ਦੇ ਅੰਦਰ-ਅੰਦਰ ਮੁੱਖ ਮੰਤਰੀ ਤੋਂ ਸ਼ੁਰੂਆਤ ਕਰਦੇ ਹੋਏ ਸਾਰੇ ਮੈਂਬਰਾਂ ਦਾ ਐਲਕੋ-ਮੀਟਰ ਟੈਸਟ ਕੀਤਾ ਜਾਵੇ ਅਤੇ ਬਾਅਦ ਵਿੱਚ ਸਾਰਿਆਂ ਦਾ ਵਿਆਪਕ ਡੋਪ ਟੈਸਟ ਕਰਵਾਇਆ ਜਾਵੇ।

ਹਰਪਾਲ ਚੀਮਾ ਨੇ ਨਕਾਰੇ ਦੋਸ਼

ਦੂਜੇ ਪਾਸੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮਾਮਲਿਆਂ ਤੋਂ ਧਿਆਨ ਹਟਾਉਣ ਲਈ ਮੁੱਖ ਮੰਤਰੀ ’ਤੇ ਬਿਨਾਂ ਸਬੂਤ ਇਲਜ਼ਾਮ ਲਗਾਏ ਜਾ ਰਹੇ ਹਨ। ਚੀਮਾ ਨੇ ਸਾਫ ਕਿਹਾ ਕਿ ਇਹ ਸਿਰਫ਼ ਰਾਜਨੀਤਿਕ ਸਾਜ਼ਿਸ਼ ਹੈ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Gurminder Singh

Content Editor

Related News