ਪੰਜਾਬ ਵਿਧਾਨ ਸਭਾ ਸਪੀਕਰ ਨੇ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਦਿੱਤੀ ਵਧਾਈ

11/12/2023 5:55:29 PM

ਫਰੀਦਕੋਟ (ਚਾਵਲਾ )- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਜਿਲ੍ਹਾ ਫਰੀਦਕੋਟ ਨਿਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਇਸ ਤਿਉਹਾਰ ਮੌਕੇ ਇੱਕ ਪੌਦਾ ਲਗਾ ਕੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ-  ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

ਇਸੇ ਦੌਰਾਨ ਸੰਧਵਾਂ ਨੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ 

 ਇਸੇ ਦੌਰਾਨ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News