ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ

Thursday, Jan 11, 2024 - 07:38 PM (IST)

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

ਬੁਲਾਰੇ ਅਨੁਸਾਰ, ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News