CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ-ਜਾਂਚ 'ਚ ਕਰਾਂਗੇ ਸਹਿਯੋਗ

Tuesday, May 12, 2026 - 02:54 PM (IST)

CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ-ਜਾਂਚ 'ਚ ਕਰਾਂਗੇ ਸਹਿਯੋਗ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੀ. ਬੀ. ਆਈ. ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਆਪਣਾ ਅਧਿਕਾਰਿਕ ਬਿਆਨ ਜਾਰੀ ਕੀਤਾ ਹੈ। ਬਿਊਰੋ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਕਿਹਾ ਕਿ ਇਸ ਮਾਮਲੇ 'ਚ ਇੱਕ ਨਿੱਜੀ ਵਿਅਕਤੀ ਨੂੰ ਸੀ. ਬੀ. ਆਈ. ਵੱਲੋਂ ਕਾਬੂ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਬਿਊਰੋ ਦੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਪੰਜਾਬ ਵਿਜੀਲੈਂਸ ਬਿਊਰੋ ਪੂਰੀ ਤਰ੍ਹਾਂ ਸੀ. ਬੀ. ਆਈ. ਨਾਲ ਸਹਿਯੋਗ ਕਰੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਬੁਲਾਰੇ ਮੁਤਾਬਕ ਇਸ ਵੇਲੇ ਜਾਂਚ ਪ੍ਰਕਿਰਿਆ ਜਾਰੀ ਹੈ, ਇਸ ਲਈ ਤੱਥਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਅਟਕਲਬਾਜ਼ੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਊਰੋ ਪਾਰਦਰਸ਼ਤਾ ਅਤੇ ਕਾਨੂੰਨੀ ਪ੍ਰਕਿਰਿਆ ਲਈ ਵਚਨਬੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


author

Babita

Content Editor

Related News