ਸਿੱਖਿਆ ਦੇ ਖੇਤਰ ''ਚ ਪੰਜਾਬ ਬਣੇਗਾ ਮੋਹਰੀ ਸੂਬਾ : ਵਿਧਾਇਕ ਮੁਸਾਫਿਰ

Tuesday, Jul 23, 2024 - 08:46 PM (IST)

ਸਿੱਖਿਆ ਦੇ ਖੇਤਰ ''ਚ ਪੰਜਾਬ ਬਣੇਗਾ ਮੋਹਰੀ ਸੂਬਾ : ਵਿਧਾਇਕ ਮੁਸਾਫਿਰ

ਫਾਜਿ਼ਲਕਾ : ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਪੰਜਾਬ ਮੋਹਰੀ ਬਣੇਗਾ ਅਤੇ ਸਾਡੇ ਬੱਚੇ ਸਿੱਖਿਆ ਸਹਾਰੇ ਅੱਗੇ ਵੱਧਣਗੇ। ਉਹ ਪਿੰਡ ਵਰਿਆਮ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਕਮਰਿਆਂ ਦੇ ਉਦਘਾਟਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਮੁੱਖ ਤਰਜੀਹ ਬਣਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਵਿਕਾਸ ਸਿੱਖਿਆ ਦੀ ਨੀਂਹ ਤੇ ਹੀ ਸੰਭਵ ਹੁੰਦਾ ਹੈ।ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਲਈ ਕਾਰਜਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਮੌਕੇ ਵਿਧਾਇਕ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ, ਸਕੂਲ ਸਟਾਫ, ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


author

DILSHER

Content Editor

Related News