ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ ''ਚ ਪੁਆਏ ਵੈਣ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ ’ਚ ਮੌਤ

Sunday, Sep 21, 2025 - 07:08 PM (IST)

ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ ''ਚ ਪੁਆਏ ਵੈਣ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ ’ਚ ਮੌਤ

ਮਾਛੀਵਾੜਾ ਸਾਹਿਬ (ਟੱਕਰ)- ਪੁਰਤਗਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਮਾਛੀਵਾੜਾ ਨੇੜਲੇ ਪਿੰਡ ਟਾਂਡਾ ਕਾਲੀਆ ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ (25) ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਨੂੰ ਪੇਟ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਹੋਈ ਤਾਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਇਕ ਹਫ਼ਤਾ ਉਹ ਜ਼ੇਰੇ ਇਲਾਜ ਰਿਹਾ ਅਤੇ 10 ਸਤੰਬਰ ਨੂੰ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ:  ਪੰਜਾਬੀਆਂ ਲਈ Good News! ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਜਲਦ ਹੋਵੇਗਾ ਚਾਲੂ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ 2020 ਵਿਚ ਸੁਨਹਿਰੇ ਭਵਿੱਖ ਲਈ ਪੁਰਤਗਾਲ ਵਿਖੇ ਗਿਆ ਸੀ, ਜੋਕਿ ਉਥੇ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਅਜੇ ਕੁਆਰਾ ਸੀ। ਉਨ੍ਹਾਂ ਦੱਸਿਆ ਕਿ ਲਵਪ੍ਰੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 1 ਸਾਲ ਪਹਿਲਾਂ ਉਸ ਦੀ ਮਾਤਾ ਦੀ ਵੀ ਮੌਤ ਹੋ ਚੁੱਕੀ ਹੈ। ਮ੍ਰਿਤਕ ਲਵਪ੍ਰੀਤ ਸਿੰਘ ਦੀ ਲਾਸ਼ ਅੱਜ ਪਿੰਡ ਟਾਂਡਾ ਕਾਲੀਆ ਵਿਖੇ ਪਹੁੰਚਣ ਮਗਰੋਂ ਪਿੰਡ ਦੇ ਸਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ:  ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ
 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News