ਮਿੱਡੂ ਖੇੜਾ ਕਤਲ ਮਾਮਲੇ 'ਚ ਪੰਜਾਬੀ ਗਾਇਕ ਦੇ ਮੈਨੇਜਰ ਦਾ ਲੁਕਆਊਟ ਨੋਟਿਸ ਜਾਰੀ

05/03/2022 10:43:41 AM

ਮੋਹਾਲੀ(ਸੰਦੀਪ): ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਮਿੱਡੂ ਖੇੜਾ ਦੇ ਕਤਲ ਦੇ ਮਾਮਲੇ ਵਿੱਚ ਮੋਹਾਲੀ ਪੁਲਸ ਨੇ ਇਕ ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ ਰਹੇ ਸਗਨਪ੍ਰੀਤ ਸਿੰਘ ਉਰਫ਼ ਸਗਨਾ ਦਾ ਲੁਕਆਊਟ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਮੁੜ ਚਰਚਾ 'ਚ ਮਾਈਨਿੰਗ ਦਾ ਮੁੱਦਾ, ਟਰਾਂਸਪੋਰਟਰਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਅਧਿਕਾਰੀਆਂ ਦੀ ਮੰਨੀਏ ਤਾਂ ਪੁਲਸ ਕੇਸ ਦੀ ਜਾਂਚ ਨੂੰ ਲੈ ਕੇ ਲਗਾਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਲੱਗੀ ਹੋਈ ਹੈ। ਇਸਤੋਂ ਪਹਿਲਾਂ ਕੇਸ ਦੀ ਜਾਂਚ ਨੂੰ ਲੈ ਕੇ ਪੁਲਸ 3 ਮੁਲਜ਼ਮਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਸੀ। ਪੁਲਸ ਨੇ ਸੱਚਨ ਸਿੰਘ ਉਰਫ਼ ਭੋਲੂ, ਅਨਿਲ ਕੁਮਾਰ ਉਰਫ਼ ਲੱਠ ਅਤੇ ਸੰਨੀ ਦਾ 10 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ, ਜਿਨ੍ਹਾਂ ਤੋਂ ਰਿਮਾਂਡ ਦੌਰਾਨ ਲਗਾਤਾਰ ਪੁਲਸ ਦੀ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: 21 ਸਾਲਾ ਮੁੰਡੇ ਨਾਲ ਪ੍ਰੇਮ ਸੰਬੰਧਾਂ ਨੇ ਪਾਇਆ ਕਲੇਸ਼, 4 ਬੱਚਿਆਂ ਦੀ ਮਾਂ ਨੇ ਚੁੱਕਿਆ ਹੈਰਾਨ ਕਰਦਾ ਕਦਮ

ਗੌਰਤਲਬ ਹੈ ਕਿ ਮੋਹਾਲੀ ਦੇ ਸੈਕਟਰ- 71 ਵਿਖੇ 7 ਅਗਸਤ 2021 ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅੰਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ। 

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦੱਸੋ
 


Harnek Seechewal

Content Editor

Related News