ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਨਾਲ ਵਿਕਾਸ ਨੂੰ ਹੁਲਾਰਾ ਮਿਲੇਗਾ : ਪੁਰੋਹਿਤ

Saturday, Aug 05, 2023 - 05:48 PM (IST)

ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਨਾਲ ਵਿਕਾਸ ਨੂੰ ਹੁਲਾਰਾ ਮਿਲੇਗਾ : ਪੁਰੋਹਿਤ

ਚੰਡੀਗੜ੍ਹ (ਰਜਿੰਦਰ ਸ਼ਰਮਾ) : ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਵਿਚ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ 5000 ਕਰੋੜ ਰੁਪਏ ਤੋਂ ਵੱਧ ਦੇ ਫੰਡ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਅਤੇ ਪੰਜਾਬ ਵਿਚ 22 ਰੇਲਵੇ ਸਟੇਸ਼ਨਾਂ ਦੇ ਵਿਆਪਕ ਪੁਨਰ ਵਿਕਾਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਫਿਰ ਤੋਂ ਨਸ਼ਾ ਤਸਕਰੀ ਦਾ ਕੀਤਾ ਪਰਦਾਫ਼ਾਸ਼, ਚਾਰ ਕਿਲੋ ਹੈਰੋਇਨ ਕੀਤੀ ਜ਼ਬਤ

ਇਹ ਵੰਡ ਪੰਜਾਬ ਅਤੇ ਚੰਡੀਗੜ੍ਹ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਬਦਲ ਦੇਵੇਗੀ, ਜਿਸ ਨਾਲ ਸਟੇਸ਼ਨਾਂ ’ਤੇ ਸਹੂਲਤਾਂ ਵਿਚ ਮਹੱਤਵਪੂਰਨ ਵਾਧਾ ਹੋਵੇਗਾ। ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਲਈ 4762 ਕਰੋੜ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਲਈ 436 ਕਰੋੜ ਰੁਪਏ ਦੀ ਵੰਡ ਨਾਲ ਦਿੱਲੀ ਦੇ ਉੱਤਰੀ ਖ਼ੇਤਰ ਵਿਚ ਵਿਕਾਸ ਪ੍ਰਕਿਰਿਆ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪਹਿਲਾਂ ਹੀ ਇਸ ਖ਼ੇਤਰ ਵਿਚ ਇਕ ਮਹੱਤਵਪੂਰਨ ਆਰਥਿਕ ਧੁਰਾ ਹੈ ਅਤੇ ਇਸ ਦੇ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਨਾਲ ਆਰਥਿਕ ਗਤੀਵਿਧੀਆਂ ਅਤੇ ਯਾਤਰੀ ਆਵਾਜਾਈ ਦੀ ਸਮੁੱਚੀ ਕੁਸ਼ਲਤਾ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News