ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ ਚਾਹੀਦਾ : ਚੁਘ

Wednesday, Jun 17, 2026 - 08:08 PM (IST)

ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ ਚਾਹੀਦਾ : ਚੁਘ

ਵੈੱਡ ਡੈਸਕ : ਨੀਟ ਦੀ ਮੁੜ-ਪ੍ਰੀਖਿਆ ਤੋਂ ਪਹਿਲਾਂ ਦੇ ਅਹਿਮ 72 ਘੰਟਿਆਂ ਦੌਰਾਨ ਰਾਹੁਲ ਗਾਂਧੀ ਵੱਲੋਂ ਕੋਟਾ ਵਿੱਚ ਕੀਤੇ ਜਾ ਰਹੇ ਸਿਆਸੀ ਪ੍ਰੋਗਰਾਮ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁਘ ਨੇ ਕਿਹਾ ਕਿ ਜਦੋਂ ਨਿਆਂਪਾਲਿਕਾ ਇਸ ਮਾਮਲੇ ਦਾ ਨੋਟਿਸ ਲੈ ਚੁੱਕੀ ਹੈ ਅਤੇ ਸਰਕਾਰ ਪੂਰੀ ਗੰਭੀਰਤਾ ਨਾਲ ਪ੍ਰੀਖਿਆ ਕਰਵਾਉਣ ਦੀ ਪ੍ਰਕਿਰਿਆ ਵਿੱਚ ਜੁਟੀ ਹੋਈ ਹੈ ਤਾਂ ਅਜਿਹੇ ਨਾਜ਼ੁਕ ਸਮੇਂ 'ਤੇ ਰਾਹੁਲ ਗਾਂਧੀ ਦਾ ਇਹ ਦੌਰਾ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਪ੍ਰੀਖਿਆ ਤੋਂ ਠੀਕ ਪਹਿਲਾਂ ਲੱਖਾਂ ਵਿਦਿਆਰਥੀਆਂ ਦੇ ਵਿਚਕਾਰ ਤਣਾਅ ਅਤੇ ਭੁਲੇਖੇ ਦਾ ਮਾਹੌਲ ਕਿਉਂ ਬਣਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦੀ ਇਕਾਗਰਤਾ ਨੂੰ ਭੰਗ ਕਰਕੇ ਕੀਤੀ ਜਾ ਰਹੀ ਇਸ ਸਿਆਸਤ ਨੂੰ ਸੰਵੇਦਨਸ਼ੀਲਤਾ ਦੀ ਬਜਾਏ ਚਲਾਕੀ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੂੰ ਸਵਾਲ ਕਰਦਿਆਂ ਚੁਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਖਾਸ ਸਮੇਂ 'ਤੇ ਕੋਟਾ ਨੂੰ ਹੀ ਕਿਉਂ ਚੁਣਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਸਿਆਸੀ ਰਣਭੂਮੀ ਦਾ ਹਿੱਸਾ ਨਹੀਂ, ਸਗੋਂ ਭਾਰਤ ਦੇ ਭਵਿੱਖ ਦਾ ਨਿਰਮਾਤਾ ਹੈ। ਵਿਦਿਆਰਥੀਆਂ ਦੀ ਮਿਹਨਤ ਦਾ ਸਿਆਸੀ ਸ਼ੋਸ਼ਣ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਇਆ ਜਾਣਾ ਚਾਹੀਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News