ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਜਾਇਜ਼ ਹੈ: ਰਾਹੁਲਇੰਦਰ ਸਿੱਧੂ

09/26/2021 3:08:52 PM

ਸੰਗਰੂਰ (ਬੇਦੀ): ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਦੇ ਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੀ ਤਿੰਨ ਖੇਤੀ ਕਾਨੂੰਨਾਂ ਦੇ ਅਸੀਂ ਪੂਰੀ ਤਰ੍ਹਾਂ ਵਿੱਚ ਵਿਰੋਧ ਤੇ ਕਿਸਾਨਾਂ ਦੇ ਸਮਰਥਨ ਵਿੱਚ ਹਾਂ। ਉਨ੍ਹਾਂ ਕਿਹਾ ਕਿ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ 27 ਸਤੰਬਰ ਨੂੰ ਦਿੱਤਾ ਗਿਆ ‘ਭਾਰਤ ਬੰਦ’ ਦਾ ਸੱਦਾ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਂ ਤਾਂ ਖੇਤੀ ਕਾਨੂੰਨ ਰੱਦ ਕਰੇ ਜਾਂ ਫਿਰ ਕਿਸਾਨਾਂ ਨਾਲ ਗੱਲਬਾਤ ਕਰੇ।

ਉਨ੍ਹਾਂ ਕਿਹਾ ਕਿ ਅੰਦੋਲਨ ‘ਚ 600 ਤੋਂ ਵੱਧ ਕਿਸਾਨ, ਜਿਨ੍ਹਾਂ ਵਿੱਚ ਜ਼ਿਆਦਤਰ ਪੰਜਾਬ ਤੋਂ ਹਨ, ਨੇ ਆਪਣੀ ਜਾਨ ਗੁਆ ਦਿੱਤੀ ਹੈ।ਉਨ੍ਹਾਂ ਵੱਲੋਂ ਪਿਛਲੇ ਇੱਕ ਸਾਲ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਸਚਮੁੱਚ ਮੰਦਭਾਗਾ ਹੈ ਕਿ ਮੋਦੀ ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ। ਅਕਾਲੀਆਂ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਕਰਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਨ, ਜਿਨ੍ਹਾਂ ਆਰਡੀਨੈਂਸਾਂ ’ਤੇ ਦਸਤਖ਼ਤ ਕੀਤੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸਿਰਫ਼ ਮਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ।ਕਾਂਗਰਸ ਨੇਤਾ ਨੇ ਕਿਹਾ ਕਿ ਲੋਕਾਂ ਵਿੱਚ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ, ਪੰਜਾਬ ’ਚ ਕਿਸਾਨਾਂ ਦੇ ਪਰਿਵਾਰ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹਨ।ਇਹ ਸਿਰਫ ਕਾਂਗਰਸ ਹੀ ਹੈ ਜੋ ਕਿਸਾਨਾਂ ਦੇ ਨਾਲ ਚੱਟਾਨ ਖੜ੍ਹੀ ਵਾਂਗ ਸੀ ਤੇ ਖੜ੍ਹੀ ਰਹੇਗੀ। ਕਾਂਗਰਸ ਪਾਰਟੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੈ। 


Shyna

Content Editor

Related News