ਰੇਡ ਦੌਰਾਨ ਘਰੋਂ ਨਾਜਾਇਜ਼ ਸ਼ਰਾਬ ਬਰਾਮਦ, ਸਮੱਗਲਰ ਫਰਾਰ

08/30/2020 1:36:57 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ): ਥਾਣਾ ਸਦਰ ਪੁਲਸ ਨੇ ਇਕ ਸੂਚਨਾ ਦੇ ਆਧਾਰ 'ਤੇ ਇਕ ਘਰੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦੋਂਕਿ ਸਮੱਗਲਰ ਪੁਲਸ ਦੀ ਪਕੜ 'ਚੋਂ ਬਾਹਰ ਹੈ, ਜਿਸ ਦੀ ਭਾਲ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਥਾਣੇ ਦੇ ਏ.ਐੱਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੋਨਿਆਣਾ ਦਾ ਰਹਿਣ ਵਾਲਾ ਜਗਤਾਰ ਸਿੰਘ ਉਰਫ ਤਾਰੀ ਪੁੱਤਰ ਗੁਰਦੀਪ ਸਿੰਘ ਆਪਣੇ ਘਰ ਅੰਦਰ ਨਾਜਾਇਜ਼ ਸ਼ਰਾਬ ਬਣਾ ਰਿਹਾ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸਦੇ ਘਰ ਰੇਡ ਕੀਤੀ, ਜਿੱਥੇ ਘਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 15 ਬੋਤਲਾਂ ਮਿਲੀਆਂ, ਜਦੋਂਕਿ ਜਗਤਾਰ ਸਿੰਘ ਪੁਲਸ ਦੇ ਆਉਣ ਤੋਂ ਪਹਿਲਾਂ ਹੀ ਘਰੋਂ ਫਰਾਰ ਹੋ ਗਿਆ। ਪੁਲਸ ਨੇ ਸ਼ਰਾਬ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Shyna

This news is Content Editor Shyna