ਫਿਰੋਜ਼ਪੁਰ : ਹੁਸੈਨੀਵਾਲਾ ਦੇ ਰੇਲਵੇ ਸਟੇਸ਼ਨ ਤੋਂ ਬਰਾਮਦ ਹੋਈ ਵਿਅਕਤੀ ਦੀ ਲਟਕਦੀ ਲਾਸ਼
Tuesday, Mar 10, 2020 - 04:08 PM (IST)

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ਨੇੜੇ ਹੁਸੈਨੀਵਾਲਾ ਦੇ ਰੇਲਵੇ ਸਟੇਸ਼ਨ ਦੀ ਗਰਿੱਲ ’ਤੇ ਇਕ ਵਿਅਕਤੀ ਦੀ ਲਟਕਦੀ ਹੋਈ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੂੰ ਮ੍ਰਿਤਕ ਦੀ ਲਾਸ਼ ਕੋਲ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ’ਚ ਉਸ ਨੇ ਦੱਸਿਆ ਕਿ ਉਹ ਆਪਣੀ ਮਰਜ਼ੀ ਨਾਲ ਖੁਦਕੁਸ਼ੀ ਕਰ ਰਿਹਾ ਹੈ। ਮੇਰੇ ਮਰਨ ’ਤੇ ਮੇਰਾ ਅੰਤਿਮ ਸੰਸਕਾਰ ਹਿੰਦੂ ਰਸਮ ਰਿਵਾਜ਼ਾਂ ਨਾਲ ਹੋਵੇ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ