ਰੇਲਵੇ ਸਟੇਸ਼ਨ ਮੋਗਾ ਅਤੇ ਅਜੀਤਵਾਲ ’ਚ ਧਰਨਾ ਲਾ ਕੇ ਕਿਸਾਨਾਂ ਕੀਤਾ 4 ਘੰਟੇ ‘ਚੱਕਾ ਜਾਮ’

02/19/2021 1:37:37 PM

ਮੋਗਾ, ਅਜੀਤਵਾਲ (ਗੋਪੀ ਰਾਊਕੇ, ਸੰਦੀਪ ਸ਼ਰਮਾ, ਰੱਤੀ ਕੋਕਰੀ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਿਤ ਲਿਆਂਦੇ ਗਏ 3 ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ’ਤੇ ਪਰਾਲੀ ਸਾੜਨ ਨਾਲ ਸਬੰਧਿਤ ਆਰਡੀਨੈਂਸ ਰੱਦ ਕਰਵਾਉਣ ’ਤੇ ਐੱਮ. ਐੱਸ. ਪੀ. ਦੀ ਗਰੰਟੀ ਦਾ ਨਵਾਂ ਕਾਨੂੰਨ ਬਣਾਉਣ ਲਈ ਮੁਲਕ ਭਰ ਦੀਆਂ ਲਗਭਗ 500 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਵੱਲੋਂ 12 ਤੋਂ 4 ਵਜੇ ਤੱਕ ਰੇਲਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ। ਸੱਦੇ ਦੇ ਇਸ ਫ਼ੈਸਲੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੇ ਫ਼ੈਸਲੇ ਅਨੁਸਾਰ ਅਜੀਤਵਾਲ ਰੇਲਵੇ ਸਟੇਸ਼ਨ ’ਤੇ ਗੁਰਮੀਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਭਗ ਪਿਛਲੇ 8 ਮਹੀਨਿਆਂ ਤੋਂ ਵੱਖ-ਵੱਖ ਰੂਪਾਂ ਵਿਚ ਦੀ ਚੱਲਦਾ ਆ ਰਿਹਾ ਹੈ। ਆਗੂਆਂ ਨੇ ਅਪੀਲ ਕੀਤੀ ਕਿ 21 ਫਰਵਰੀ ਨੂੰ ਬਰਨਾਲਾ ਦਾਣਾ ਮੰਡੀ ਵਿਚ ਮਜ਼ਦੂਰਾਂ ਤੇ ਕਿਸਾਨਾਂ ਦੀ ਹੋ ਰਹੀ ਮਹਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਧਰਨੇ ਨੂੰ ਭੋਲਾ ਸਿੰਘ, ਜਗਦੀਪ ਸਿੰਘ, ਰੁਪਿੰਦਰ ਸਿੰਘ, ਬਚਿੱਤਰ ਕੌਰ ਤਲਵੰਡੀ, ਬਲਵਿੰਦਰ ਸਿੰਘ ਨੱਥੋਕੇ, ਨਛੱਤਰ ਸਿੰਘ ਕੋਕਰੀ ਹੇਰਾਂ, ਬਲਦੇਵ ਸਿੰਘ ਜੀਰਾ, ਸੁਰਿੰਦਰ ਕੌਰ ਵਲੋਂ ਸੰਬੋਧਨ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਦਿੱਲੀ ਧਰਨੇ ’ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਰਕੇ ਰਸਤੇ ’ਚ ਹੋਈ ਮੌਤ


rajwinder kaur

Content Editor

Related News