ਫਿਰੋਜ਼ਪੁਰ ''ਚ ਅੱਜ ਤੀਜੇ ਦਿਨ ਵੀ ਰੇਲ ਟਰੈਕ ਰਹੇ ਜਾਮ
Saturday, Sep 26, 2020 - 03:50 PM (IST)

ਫਿਰੋਜ਼ਪੁਰ (ਕੁਮਾਰ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਬਿੱਲਾਂ ਅਤੇ ਬਿਜਲੀ ਸੋਧ ਐਕਟ 2020 ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਮਜ਼ਦੂਰਾਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੇ ਤਹਿਤ ਸਾਰੇ ਰੇਲ ਟੈਕਸ 29 ਸਤੰਬਰ ਤੱਕ ਜਾਮ ਰੱਖੇ ਜਾਣਗੇ ਅਤੇ ਕਿਸੇ ਵੀ ਭਾਜਪਾ ਸੰਸਦ ਜਾਂ ਭਾਜਪਾ ਨੇਤਾ ਨੂੰ ਪਿੰਡਾਂ 'ਚ ਦਾਖ਼ਲ ਨਹੀਂ ਕਰਨ ਦਿੱਤਾ ਜਾਵੇਗਾ। ਇਸ ਸਬੰਧੀ ਘੋਸ਼ਣਾ ਕਰਦੇ ਹੋਏ ਪੰਜਾਬ ਪ੍ਰਧਾਨ ਸਤਨਾਮ ਸਿੰਘ ਪਨੂੰ, ਜਸਬੀਰ ਸਿੰਘ, ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਮੰਗਲ ਸਿੰਘ, ਗੁਰਬਖ਼ਸ਼ ਸਿੰਘ ਅਤੇ ਸੁਰੇਂਦਰ ਸਿੰਘ ਆਦਿ ਨੇ ਕਿਹਾ ਕਿ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਕੋਈ ਅਸਰ ਨਹੀਂ ਹੋਇਆ ਅਤੇ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੇ ਆਪਣੇ 26 ਸਤੰਬਰ ਤੱਕ ਰੇਲ ਜਾਮ ਕਰਨ ਵਾਲੇ ਫੈਸਲੇ ਦਾ ਸਮਾਂ ਵਧਾਉਂਦੇ ਹੋਏ 29 ਸਤੰਬਰ ਤੱਕ ਰੇਲ ਟਰੈਕ ਜਾਮ ਰੱਖਣ ਦਾ ਫੈਸਲਾ ਲਿਆ ਹੈ।
ਅੱਜ ਫਿਰੋਜ਼ਪੁਰ 'ਚ ਤੀਸਰੇ ਦਿਨ ਵੀ ਰੇਲ ਟਰੈਕ 'ਤੇ ਬੈਠ ਕੇ ਕਿਸਾਨ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ ਮਜ਼ਦੂਰਾਂ, ਵਪਾਰੀਆਂ, ਆੜਤੀਆਂ, ਦੁਕਾਨਾਦਾਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪੂਰਾ ਦੇਸ਼ ਅੱਜ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਆਪਣੇ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਬਿੱਲਾਂ ਅਤੇ ਬਿਜਲੀ ਸੋਧ ਐਕਟ 2020 ਨੂੰ ਵਾਪਸ ਨਹੀਂ ਲੈ ਲੈਂਦੀ ਤਾਂ ਉਸ ਸਮੇਂ ਤੱਕ ਕਿਸਾਨ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਮਜ਼ਦੂਰਾਂ ਦਾ ਸਾਰਾ ਕਰਜ਼ਾ ਖਤਮ ਕਰਕੇ ਡਾਕਟਰ ਸੁਬਮਨੀਅਮ ਕਮਿਸ਼ਨ ਦੀ ਰਿਪੋਰਟ ਦੇ ਮੁਤਾਬਕ 23 ਫਸਲਾਂ ਦੇ ਭਾਅ ਲਾਗਤ ਖਰਚ 'ਚ 50 ਫੀਸਦੀ ਮੁਨਾਫਾ ਜੋੜ ਕੇ ਦਿੱਤੇ ਜਾਣ। ਮਜ਼ਦੂਰਾਂ ਦਾ ਸਮੁੱਚਾ ਸਾਰੀਆਂ ਫਸਲਾਂ ਦੀ ਖਰੀਦ ਦੀ ਸਰਕਾਰੀ ਗਾਰੰਟੀ ਦਿੱਤੀ ਜਾਵੇ। 60 ਸਾਲ ਤੋਂ ਵੱਧ ਉਮਰ ਵਾਲੇ ਕਿਸਾਨਾਂ ਨੂੰ ਸਮਾਜਿਕ ਸੁਰੱਖਿਆ ਦੇ ਤਹਿਤ 10000 'ਚ ਨਾ ਪੈਨਸ਼ਨ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਬੀ.ਏ. ਤੱਕ ਮੁਫ਼ਤ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਜਾਵੇ।