ਫਿਰੋਜ਼ਪੁਰ: 18ਵੇਂ ਦਿਨ ਰੇਲ ਟਰੈਕ ''ਤੇ ਬੈਠੇ ਕਿਸਾਨ ਮਜ਼ਦੂਰਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

10/11/2020 1:38:52 PM

ਫਿਰੋਜ਼ਪੁਰ (ਕੁਮਾਰ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਮਜ਼ਦੂਰ ਸੰਗਠਨਾਂ ਵਲੋਂ ਅੱਜ 18ਵੇਂ ਦਿਨ ਰੇਲਵੇ ਟਰੈਕ ਫਿਰੋਜ਼ਪੁਰ 'ਤੇ ਲਗਾਤਾਰ ਰੋਸ ਧਰਨਾ ਦਿੰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

PunjabKesari

ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਬਣਾਏ ਗਏ 3 ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਨੂੰ ਵਾਪਸ ਲੈਣ ਦੀ ਮੰਗ ਕੀਤੀ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਕਿਸਾਨ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਕਾਲੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਜਾਂਦੇ ਉਸ ਸਮੇਂ ਤੱਕ ਕਿਸਾਨ ਮਜ਼ਦੂਰ ਰੇਲ ਟਰੈਕ ਖਾਲੀ ਨਹੀਂ ਕਰਨਗੇ ਅਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਅੱਜ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਸੰਘਰਸ਼ ਦੀ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।


Shyna

Content Editor

Related News