ਭਾਰੀ ਮੀਂਹ ਕਾਰਨ ਢਾਈ ਸੌ ਏਕੜ ਫ਼ਸਲ ਬਰਬਾਦ, ਕਿਸਾਨਾਂ ਨੇ ਸਰਕਾਰ ਤੋਂ ਆਰਥਿਕ ਮੁਆਵਜ਼ੇ ਦੀ ਕੀਤੀ ਮੰਗ

07/24/2022 4:33:34 PM

ਸਹਿਣਾ (ਧਰਮਿੰਦਰ ਸਿੰਘ) - ਪਿਛਲੇ ਦਿਨੀਂ ਪਈ ਬਰਸਾਤ ਕਾਰਨ ਢਿੱਲਵਾਂ ਪਟਿਆਲਾ ਦੇ ਕਿਸਾਨਾਂ ਦੀ ਢਾਈ ਸੌ ਏਕੜ ਦੇ ਕਰੀਬ ਫ਼ਸਲ ਬਰਬਾਦ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਢਿੱਲਵਾਂ ਪਟਿਆਲਾ ਦੇ ਸਰਪੰਚ ਲਖਵਿੰਦਰ ਸਿੰਘ ਲੱਖਾ, ਪੰਚਾਇਤ ਮੈਂਬਰ ਕਾਲਾ ਸਿੰਘ, ਪੰਚ ਜਰਨੈਲ ਸਿੰਘ, ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਚਮਕੌਰ ਸਿੰਘ ਅਤੇ ਹਰਜਿੰਦਰ ਸਿੰਘ ਸਮੇਤ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਰਸਾਤ ਕਾਰਨ ਢਿੱਲਵਾਂ ਦੇ ਕਈ ਕਿਸਾਨਾਂ ਦੀ ਢਾਈ ਸੌ ਏਕੜ ’ਚ ਬੀਜੀ ਫ਼ਸਲ ਬਰਬਾਦ ਹੋ ਗਈ ਹੈ। ਫ਼ਸਲ ਖ਼ਰਾਬ ਹੋਣ ਕਾਰਨ ਕਿਸਾਨਾਂ ਦਾ ਕਰੀਬ 80 ਲੱਖ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਰਕੇ ਉਨ੍ਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਪੜ੍ਹੋ ਇਹ ਵੀ ਖ਼ਬਰ: 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗਾ 

ਉਨ੍ਹਾਂ ਦੱਸਿਆ ਕਿ ਸੁਖਪੁਰਾ ਮੌੜ ਅਤੇ ਨਿੰਮ ਵਾਲੇ ਮੋੜ ਦਾ ਮੀਂਹ ਦਾ ਪਾਣੀ ਵੀ ਢਿਲਵਾਂ ਦੇ ਖੇਤਾਂ ਵਿੱਚ ਆ ਜਾਂਦਾ ਹੈ। ਖੁੱਡੀ ਰੋਡ ’ਤੇ ਡਰੇਨ ਤੱਕ ਕੋਈ ਸੀਵਰੇਜ ਲਾਈਨ ਨਹੀਂ ਪਾਈ ਗਈ, ਜਿਸ ਕਾਰਨ ਹਰ ਸਾਲ ਕਿਸਾਨਾਂ ਦੀ ਲੱਖਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ। ਭਾਰੀ ਬਰਸਾਤ ਕਾਰਣ ਕਿਸਾਨ ਬਿੱਕਰ ਸਿੰਘ, ਕਾਕਾ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ, ਹਰਜਿੰਦਰ ਸਿੰਘ ਆਦਿ ਕਿਸਾਨਾਂ ਦੇ ਖੇਤਾਂ ਵਿੱਚ ਲੱਗੀ ਝੋਨੇ ਦੀ ਫ਼ਸਲ ਪਾਣੀ ਕਰਕੇ ਬਰਬਾਦ ਹੋ ਗਈ ਹੈ। ਝੋਨੇ ਦੀ ਫ਼ਸਲ ਤੋਂ ਇਲਾਵਾ ਮੱਕੀ, ਮੂੰਗੀ, ਚਰ੍ਹੀ, ਬਾਜਰਾ ਸਮੇਤ ਸਬਜ਼ੀਆਂ ਵੀ ਬਰਬਾਦ ਹੋ ਗਈਆਂ ਹਨ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

ਉਨ੍ਹਾਂ ਕਿਹਾ ਕਿ ਮੀਂਹ ਕਾਰਨ ਢਿਲਵਾਂ ਤੋਂ ਖੁੱਡੀ ਲਿੰਕ ਰੋਡ ਡਰੇਨ ਨੇੜੇ ਦੱਸ ਫੁੱਟ ਤਕ ਸੜਕ ਟੁੱਟ ਗਈ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਖੇਤਾਂ ਵਿੱਚ ਰਹਿ ਰਹੇ ਕਿਸਾਨਾਂ ਦੇ ਘਰਾਂ ਵਿੱਚ ਪਾਣੀ ਚਲਾ ਗਿਆ ਹੈ, ਜਿਸ ਕਾਰਨ ਮੱਖਣ ਸਿੰਘ, ਲਖਵਿੰਦਰ ਸਿੰਘ, ਹਰਕੀਰਤ ਸਿੰਘ, ਬਲਵੀਰ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਘਰਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਬਰਸਾਤੀ ਮੀਂਹ ਕਾਰਨ ਕਈ ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਦੇ ਬੋਰ ਵੀ ਨੁਕਸਾਨੇ ਗਏ। ਪਿੰਡ ਪੰਚਾਇਤ ਅਤੇ ਪੀੜਤ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਕਿਹਾ ਕਿ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਸਰਪੰਚ ਲਖਵਿੰਦਰ ਸਿੰਘ ਲੱਖਾ ਪੰਚਾਇਤ ਮੈਂਬਰ ਕਾਲਾ ਸਿੰਘ, ਪੰਚ ਜਰਨੈਲ ਸਿੰਘ ਸਮੇਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਢਿੱਲਵਾਂ ਤੋਂ ਖੁੱਡੀ ਖੁਰਦ ਨੂੰ ਜਾਂਦੀ ਲਿੰਕ ਸੜਕ ਦੇ ਨਾਲ ਸੀਵਰੇਜ ਡਰੇਨ ਤੱਕ ਪਾਇਆ ਜਾਵੇ। ਇਸ ਸੰਬੰਧੀ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਸਮੱਸਿਆ ਦੇ ਹੱਲ ਲਈ ਮੰਗ ਪੱਤਰ ਦਿੱਤਾ ਗਿਆ। 


rajwinder kaur

Content Editor

Related News