ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੇ ਧਾਰਿਆ ਝੀਲ ਦਾ ਰੂਪ

08/18/2019 1:01:26 PM

ਭਵਾਨੀਗੜ੍ਹ (ਕਾਂਸਲ) - ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਮੇਨ ਬਾਜ਼ਾਰ ਸਣੇ ਪੂਰਾ ਸ਼ਹਿਰ ਪਾਣੀ ਨਾਲ ਜਲਥਲ ਹੋ ਗਿਆ, ਜਿਸ ਕਾਰਨ ਲੋਕ ਪਰੇਸ਼ਾਨੀ ਦੇ ਆਲਮ 'ਚ ਹਨ। ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਬਰਸਾਤ ਦਾ ਪਾਣੀ ਲੋਕਾਂ ਦੀਆਂ ਦੁਕਾਨਾਂ ਅਤੇ ਘਰਾਂ ' ਦਾਖਲ ਹੋ ਗਿਆ, ਜਿਸ ਕਾਰਨ ਦੁੱਖੀ ਹੋਏ ਦੁਕਾਨਦਾਰਾਂ ਤੇ ਸ਼ਹਿਰ ਨਿਵਾਸੀਆਂ ਨੇ ਦੁਕਾਨਾਂ ਬੰਦ ਕਰਕੇ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸ਼ਹਿਰ 'ਚੋਂ ਲੰਘਦੀ ਨੈਸ਼ਨਲ ਹਾਈਵੇ 'ਤੇ ਟ੍ਰੈਫਿਕ ਜਾਮ ਕਰਕੇ ਰੋਸ ਧਰਨਾ ਦਿੱਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਲੋਕਾਂ ਨੇ ਕਿਹਾ ਕਿ ਸ਼ਹਿਰ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਉਚੇਚੇ ਪ੍ਰਬੰਧ ਨਾ ਹੋਣ ਕਾਰਨ ਮੇਨ ਬਾਜ਼ਾਰ ਸਣੇ ਸ਼ਹਿਰ ਦੇ ਸਾਰੇ ਗਲੀ-ਮੁਹੱਲੇ ਝੀਲ ਦਾ ਰੂਪ ਧਾਰਨ ਕਰ ਲੈਂਦੇ ਹਨ। ਦੁਕਾਨਾਂ ਅਤੇ ਘਰਾਂ 'ਚ ਪਾਣੀ ਭਰ ਜਾਣ ਕਾਰਨ ਉਨ੍ਹਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਦੁਕਾਨਦਾਰਾਂ ਨੇ ਕਿਹਾ ਸ਼ਹਿਰ 'ਚ ਪਾਈ ਗਈ ਸੀਵਰੇਜ ਪ੍ਰਣਾਲੀ ਪੂਰੀ ਤਰ੍ਹਾਂ ਫੇਲ ਸਿੱਧ ਹੋ ਰਹੀ ਹੈ। ਬਿਨ੍ਹਾਂ ਕਿਸੇ ਲੈਵੇਲ ਅਤੇ ਤਕਨੀਕ ਤੋਂ ਸੀਵਰੇਜ ਪਾ ਕੇ ਪੈਸੇ ਦੀ ਬਰਬਾਦੀ ਕੀਤੀ ਗਈ ਹੈ। ਸ਼ਹਿਰ 'ਚ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਕਾਸ ਕਰਨ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਖੋਖਲੇ ਸਿੱਧ ਹੋਏ ਹਨ। ਉਨ੍ਹਾਂ ਬਰਸਾਤੀ ਪਾਣੀ ਦੇ ਨਿਕਾਸ ਦੇ ਉਚੇਚੇ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।


rajwinder kaur

Content Editor

Related News