‘ਮੀਂਹ ਕਾਰਨ ਪੰਜਾਬ ਦੇ ਜ਼ਿਲ੍ਹਿਆਂ ’ਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ’

Thursday, Jul 30, 2020 - 06:06 PM (IST)

‘ਮੀਂਹ ਕਾਰਨ ਪੰਜਾਬ ਦੇ ਜ਼ਿਲ੍ਹਿਆਂ ’ਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ’

ਸੰਗਰੂਰ (ਸਿੰਗਲਾ) - ਸੰਗਰੂਰ ਜ਼ਿਲ੍ਹੇ ਵਿੱਚ ਮੀਂਹ ਨਾਲ ਨਰਮੇ ਦੀ ਫਸਲ ਦੇ ਹੋਏ ਭਾਰੀ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ‘ਆਪ’ ਆਗੂਆਂ ਵਲੋਂ ਅੱਜ ਮੈਮੋਰੰਡਮ ਦਿੱਤਾ ਗਿਆ। ‘ਆਪ’ ਆਗੂਆਂ ਵੱਲੋਂ ਇਹ ਮੈਮੋਰੰਡਮ ਜ਼ਿਲ੍ਹਾ ਪ੍ਰਧਾਨ ਰਾਜਵੰਤ ਘੁੱਲੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ ਅਤੇ ਹਲਕਾ ਸਹਿ ਪ੍ਰਧਾਨ ਸੰਗਰੂਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਡੀ. ਡੀ. ਪੀ. ਓ ਨਰਭਿੰਦਰ ਸਿੰਘ ਗਰੇਵਾਲ ਨੂੰ ਡੀ.ਸੀ ਸੰਗਰੂਰ ਦੇ ਨਾਮ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਪੜ੍ਹੋ ਇਹ ਵੀ ਖਬਰ - ਸਫ਼ਰ ਦੌਰਾਨ ਜੇਕਰ ਤੁਹਾਨੂੰ ਵੀ ਆਉਂਦੀ ਹੈ 'ਉਲਟੀ' ਤਾਂ ਇਸਦੇ ਹੱਲ ਲਈ ਪੜ੍ਹੋ ਇਹ ਖ਼ਬਰ

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਜਿੱਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ ਚੱਲ ਰਹੇ ਕੋਰੋਨਾ ਮਹਾਮਾਰੀ ਕਾਰਨ ਆਪਣੇ ਨਾਗਰਿਕਾਂ ਨੂੰ ਵੱਖ-ਵੱਖ ਰਿਆਇਤਾਂ ਜ਼ਰੀਏ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਮਦਦ ਕਰਨ ਵਿਚ ਯਤਨਸ਼ੀਲ ਹਨ। ਉਥੇ ਪੰਜਾਬ ਦਾ ਕਿਸਾਨ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਮੀਂਹ ਨੇ ਨਰਮੇ ਦੀ ਫਸਲ ਦਾ ਭਾਰੀ ਨੁਕਸਾਨ ਕੀਤਾ ਹੈ। ਅਸੀਂ ਮੁੱਖ ਮੰਤਰੀ ਨੂੰ ਇਹ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਉਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਕੁਦਰਤੀ ਬਿਪਤਾ ਨਾਲ ਫਸਲਾਂ ਦਾ ਨੁਕਸਾਨ ਹੋਣ ਦੀ ਸੂਰਤ ਵਿਚ ਪ੍ਰਭਾਵਤ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੈਸ਼ਲ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੋਈ ਹੁਕਮ ਨਹੀਂ ਦਿੱਤੇ ਗਏ ਹਨ, ਜਿਸ ਨਾਲ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਮਜਬੂਰਨ ਨਰਮੇ ਦੀ ਥਾਂ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖਬਰ - ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਕਤ ਆਗੂਆਂ ਨੇ ਪੁਰੋਜ਼ਰ ਮੰਗ ਕਰਦੇ ਕਿਹਾ ਕਿ ਜ਼ਿਲ੍ਹਾ ਸੰਗਰੂਰ 'ਚ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਖੇਚਲ ਕੀਤੀ ਜਾਵੇ। ਜੇ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ, ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹੇਗੀ। ਇਸ ਮੌਕੇ ਆਪ ਯੂਥ ਆਗੂ ਹਰਦੀਪ ਤੂਰ, ਜਗਸੀਰ ਝਨੇੜੀ, ਅਬਜਰਵਰ ਅਮਰਦੀਪ ਧਾਂਦਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਪੜ੍ਹੋ ਇਹ ਵੀ ਖਬਰ - ਖੰਡ ਮਿੱਲਾਂ ਵੱਲ ਕਿਸਾਨਾਂ ਦੇ ਖੜ੍ਹੇ 22 ਹਜ਼ਾਰ ਕਰੋੜ ਬਕਾਏ ਦਾ ਵਾਲੀਵਾਰਿਸ ਕੌਣ ਬਣੇ?


author

rajwinder kaur

Content Editor

Related News