ਤੇਜ਼ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ
Wednesday, Apr 17, 2019 - 05:15 PM (IST)

ਨਾਭਾ (ਜਗਨਾਰ)—ਅੱਜ ਦੇਰ ਸ਼ਾਮ ਕਰੀਬ ਪੰਜ ਵਜੇ ਹੋਈ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਅ ਗਏ ਹਨ ਕਿਉਂਕਿ ਜੋ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਗਈ ਹੈ ਅਤੇ ਆਸਮਾਨ ਤੇ ਛਾਈ ਕਾਲੀ ਘਟਾ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਉਂਕਾਰ ਸਿੰਘ ਅਗੌਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੂਬੇ ਦੇ ਜਿਨ੍ਹਾਂ ਖੇਤਰਾਂ ਵਿੱਚ ਫਸਲਾਂ ਦਾ ਬਾਰਿਸ਼ ਜਾਂ ਗੜੇਮਾਰੀ ਕਾਰਨ ਨੁਕਸਾਨ ਹੋਇਆ ਹੈ ਉਸ ਲਈ ਤੁਰੰਤ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਅਤੇ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ ।