''ਆਪ'' ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੰਵੇਦਨਸ਼ੀਲ : ਵਿਧਾਇਕ ਭੋਲਾ ਗਰੇਵਾਲ

06/03/2022 2:11:28 AM

ਲੁਧਿਆਣਾ (ਹਿਤੇਸ਼) : ਹਲਕਾ ਲੁਧਿਆਣਾ ਪੂਰਬੀ 'ਚ ਪੈਂਦੇ ਨਵੇਂ ਸਰਕਾਰੀ ਕਾਲਜ 'ਚ ਨਵੇਂ ਕੋਰਸ ਸ਼ੁਰੂ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਦਿੱਤੇ ਸੱਦੇ 'ਤੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਸ਼ੇਸ਼ ਦੌਰਾ ਕਰਦਿਆਂ ਕਾਲਜ ਵਿੱਚ ਮੌਜੂਦਾ ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਲੋੜਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਭੋਲਾ ਨੇ ਦੱਸਿਆ ਕਿ ਹਲਕਾ ਪੂਰਬੀ 'ਚ ਪੈਂਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਕਾਲਜ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਹਲਕੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਦੂਰ-ਦੁਰਾਡੇ ਜਾਣਾ ਪੈਂਦਾ ਹੈ, ਜਿਸ ਵਿੱਚ ਆਵਾਜਾਈ ਲਈ ਕਾਫੀ ਸਮਾਂ ਲੰਘ ਜਾਂਦਾ ਹੈ ਅਤੇ ਟ੍ਰੈਫਿਕ ਤੋਂ ਇਲਾਵਾ ਹੋਰ ਵੱਖ-ਵੱਖ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਸ਼ਮਸ਼ਾਨਘਾਟ ਤੋਂ ਹੱਡੀਆਂ ਚੋਰੀ ਕਰਕੇ ਤਾਂਤਰਿਕਾਂ ਨੂੰ ਵੇਚਣ ਵਾਲਾ ਗਿਰੋਹ ਬੇਨਕਾਬ, 2 ਗ੍ਰਿਫ਼ਤਾਰ

ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇਹ ਅਪੀਲ ਕੀਤੀ ਸੀ ਕਿ ਹਲਕਾ ਪੂਰਬੀ ਦੇ ਸਰਕਾਰੀ ਕਾਲਜ ਵਿੱਚ ਬੀ.ਬੀ.ਏ., ਬੀ.ਸੀ.ਏ., ਬੀ.ਐੱਸ.ਸੀ., ਬੀ.ਕਾਮ. ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਹਲਕੇ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਭੋਲਾ ਦੇ ਵਿਸ਼ੇਸ਼ ਸੱਦੇ 'ਤੇ ਉਨ੍ਹਾਂ ਅੱਜ ਕਾਲਜ ਦਾ ਨਿਰੀਖਣ ਕੀਤਾ ਗਿਆ।

ਇਹ ਵੀ ਪੜ੍ਹੋ : ਆਪਣੀ ਜਾਨ ਗੁਆ ਕੇ ਦਾਦੇ ਨੇ ਪੋਤੀ ਨੂੰ ਇੰਝ ਦਿੱਤੀ ਨਵੀਂ ਜ਼ਿੰਦਗੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਧਾਇਕ ਭੋਲਾ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਅਗਲੇ 3 ਮਹੀਨਿਆਂ ਦੇ ਅੰਦਰ ਨਵੇਂ ਕੋਰਸ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 13 ਕਰੋੜ ਦੀ ਲਾਗਤ ਵਾਲੇ ਇਸ ਕਾਲਜ ਨੂੰ 2 ਸਾਲ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਬੀ.ਬੀ.ਏ., ਬੀ.ਸੀ.ਏ., ਬੀ.ਐੱਸ.ਸੀ., ਬੀ.ਕਾਮ. ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਤਕਨੀਕੀ ਸਿੱਖਿਆ ਅਤੇ ਸਕਿੱਲ ਡਿਵੈਲਪਮੈਂਟ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਵਿਧਾਇਕ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ, ਜਿਸ ਦੇ ਤਹਿਤ ਸਰਕਾਰੀ ਸਕੂਲਾਂ/ਕਾਲਜਾਂ ਦੇ ਨਵੀਨੀਕਰਨ ਦੇ ਨਾਲ-ਨਾਲ ਅਪਗ੍ਰੇਡ ਵੀ ਕੀਤਾ ਜਾ ਰਿਹਾ ਹੈ।


Mukesh

Content Editor

Related News