ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ''ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ

01/13/2024 12:13:06 PM

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਦਾ ਦੁਖ ਪ੍ਰਗਟ ਕੀਤਾ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਕਸ਼ਮੀਰ ਵਿਖੇ ਡਿਊਟੀ ਦੌਰਾਨ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਗਿਆ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤਨੀ ਦੀ ਮੌਕੇ 'ਤੇ ਮੌਤ

ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੈਣੀ ਖਾਦਰ ਦਾ ਵਾਸੀ ਸੀ। ਪਰਮਾਤਮਾ ਉਸ ਦੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan