ਲੁਧਿਆਣਾ ''ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ''ਤੇ ਸਰਕਾਰ ਨੂੰ ਘੇਰਿਆ
Thursday, Oct 29, 2026 - 05:53 PM (IST)
ਲੁਧਿਆਣਾ- ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ 'ਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਮੌਜੂਦਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵੜਿੰਗ ਨੇ ਗੁਲਜ਼ਾਰ ਸਿੰਘ ਦੀ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਚੁੱਕਣ ਅਤੇ ਵਿੱਤ ਮੰਤਰੀ ਤੋਂ ਸਵਾਲ ਪੁੱਛਣ ਤੋਂ ਬਾਅਦ ਉਸਨੂੰ ਧਮਕੀਆਂ ਮਿਲੀਆਂ ਸਨ। ਇਸੇ ਤਰ੍ਹਾਂ ਮਾਨਸਾ 'ਚ ਨਸ਼ਿਆਂ ਵਿਰੁੱਧ ਬੋਲਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਸਪਲਾਇਰ ਦਾ ਵਿਰੋਧ ਕਰਨ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ
ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ 90 ਕਰੋੜ ਦੀ ਹੈਰੋਇਨ ਬਰਾਮਦਗੀ ਮਾਮਲੇ 'ਚ ਇੱਕ ਸਰਪੰਚ ਪਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਇੱਕ ਵਿਧਾਇਕ ਸਰਵਣ ਸਿੰਘ ਧੁੰਨ ਦੇ ਭਤੀਜੇ ਨੂੰ ਹੈਰੋਇਨ ਅਤੇ ਪਾਕਿਸਤਾਨੀ ਡਰੋਨ ਮਾਮਲੇ 'ਚ ਫੜਿਆ ਗਿਆ। ਉਨ੍ਹਾਂ ਕਿਹਾ ਕਿ 2025 'ਚ ਦੇਸ਼ 'ਚ ਡਰੋਨ ਰਾਹੀਂ ਨਸ਼ਾ ਤਸਕਰੀ ਦੇ 305 ਮਾਮਲਿਆਂ 'ਚੋਂ 298 ਇਕੱਲੇ ਪੰਜਾਬ 'ਚ ਦਰਜ ਹੋਏ ਹਨ, ਜੋ ਸਰਹੱਦ ਪਾਰੋਂ ਤਸਕਰੀ ਦੀ ਗੰਭੀਰਤਾ ਦਿਖਾਉਂਦਾ ਹੈ।
ਇਹ ਵੀ ਪੜ੍ਹੋ-ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
ਲੁਧਿਆਣਾ ਕਤਲਾਂ 'ਚ ਦੇਸ਼ 'ਚ ਦੂਜੇ ਨੰਬਰ 'ਤੇ
ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਵੜਿੰਗ ਨੇ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ 2024 'ਚ ਲੁਧਿਆਣਾ ਕਤਲ ਦੇ ਮਾਮਲਿਆਂ 'ਚ ਦੇਸ਼ ਦੇ 34 ਵੱਡੇ ਸ਼ਹਿਰਾਂ 'ਚੋਂ ਦੂਜੇ ਸਥਾਨ 'ਤੇ ਰਿਹਾ, ਜਿੱਥੇ 56 ਕਤਲ ਹੋਏ। ਉਨ੍ਹਾਂ ਏ. ਐਸ. ਆਈ. ਹਰਜੀਤ ਸਿੰਘ, ਜੋਗਾ ਸਿੰਘ ਅਤੇ ਇਕਬਾਲ ਸਿੰਘ ਦੇ ਕਤਲਾਂ ਦਾ ਹਵਾਲਾ ਦਿੰਦਿਆਂ ਪੁਲਸ ਮੁਲਾਜ਼ਮਾਂ 'ਤੇ ਹੋ ਰਹੇ ਹਮਲਿਆਂ 'ਤੇ ਵੀ ਚਿੰਤਾ ਜਤਾਈ। ਨਾਲ ਹੀ ਗੈਂਗਸਟਰ ਨੈੱਟਵਰਕ, ਕਬੱਡੀ ਖਿਡਾਰੀਆਂ ਦੇ ਕਤਲ, ਕਾਰੋਬਾਰੀਆਂ ਅਤੇ ਐਨ. ਆਰ. ਆਈਜ਼ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਰਾਹੁਲ ਗਾਂਧੀ ਪੰਜਾਬ ਆ ਕੇ ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ 'ਤੇ ਸਰਕਾਰ ਦਾ ਰਿਕਾਰਡ ਬੇਨਕਾਬ ਕਰਨਗੇ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
