ਰਾਜਸਥਾਨ ਤੋਂ 5 ਕਿਲੋ 100 ਗ੍ਰਾਮ ਅਫੀਮ ਦੀ ਡਿਲਿਵਰੀ ਦੇਣ ਆ ਰਿਹਾ ਰਾਜਸਥਾਨੀ ਕੰਟੇਨਰ ਚਾਲਕ ਗ੍ਰਿਫ਼ਤਾਰ: ਐੱਸ.ਐੱਸ.ਪੀ.

07/28/2021 11:19:31 AM

ਫ਼ਿਰੋਜ਼ਪੁਰ (ਕੁਮਾਰ ): ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਰਾਜਸਥਾਨ ਤੋਂ ਅਫੀਮ ਦੀ ਡਿਲਿਵਰੀ ਦੇਣ ਆ ਰਹੇ ਕੰਟੇਨਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਡਿਲਿਵਰੀ ਲੈਣ ਵਾਲਾ ਵਿਅਕਤੀ ਫ਼ਰਾਰ ਹੈ ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰੇਲਵੇ ਲਾਈਨਾਂ ਤੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਦਿੱਤਾ ਇਹ ਬਿਆਨ

ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਭਗੀਰਥ ਸਿੰਘ ਮੀਨਾ  ਨੇ ਦੱਸਿਆ ਕਿ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜਦੋਂ ਏ.ਐੱਸ.ਆਈ. ਅੰਗਰੇਜ਼  ਸਿੰਘ ਪੁਲਸ ਪਾਰਟੀ ਦੇ ਨਾਲ ਪਾਇਲਟ ਚੌਕ ਫਿਰੋਜ਼ਪੁਰ ਛਾਉਣੀ ਵਿਖੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੂਰਜ ਕੁਮਾਰ ਵਾਸੀ ਗਲੀ ਡਾਕਖਾਨੇ ਵਾਲੀ ਸਿਟੀ ਫਿਰੋਜ਼ਪੁਰ ਅਫ਼ੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਨੂੰ ਅਫ਼ੀਮ ਦੀ ਡਿਲਿਵਰੀ ਦੇਣ ਲਈ ਸਤਿਆਵੀਰ ਸ਼ੇਖਾਵਤ ਪੁੱਤਰ ਮਗਨ ਸਿੰਘ ਸ਼ੇਖਾਵਤ ਵਾਸੀ ਬਾਲਵਾਰ ਨੀਮਕੀ ਜ਼ਿਲ੍ਹਾ ਸੀਕਰ (ਰਾਜਸਥਾਨ ) ਜੋ ਕੰਟੇਨਰ ਨੰਬਰ ਆਰ ਜੇ-25 ਜੀ ਏ-3540 ਤੇ ਨਵੀਆਂ ਕਾਰਾਂ ਲੱਦ ਕੇ ਲਿਆ ਰਿਹਾ ਹੈ ,ਉਸ ਦੇ ਕੋਲ ਅਫੀਮ ਦੀ ਖੇਪ ਹੈ ਜੋ ਉਸ ਨੇ ਸੂਰਜ ਕੁਮਾਰ ਨੂੰ ਦੇਣੀ ਹੈ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ’ਚ ਮਾਂ-ਧੀ ਦੀ ਗਈ ਸੀ ਜਾਨ, ਇਕਲੌਤੇ ਪਰਿਵਾਰਕ ਮੈਂਬਰ ਦੇ ਵਿਦੇਸ਼ੋਂ ਪਰਤਣ 'ਤੇ ਹੋਵੇਗਾ ਸਸਕਾਰ

ਉਨ੍ਹਾਂ ਦੱਸਿਆ ਅੰਗਰੇਜ਼ ਸਿੰਘ ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰਦੇ ਹੋਏ ਨਾਮਜ਼ਦ ਵਿਅਕਤੀ ਸੱਤਿਆਵੀਰ ਸ਼ੇਖਾਵਤ ਨੂੰ ਕੰਟੇਨਰ ਦੇ ਨਾਲ ਕਾਬੂ ਕਰ ਲਿਆ ਅਤੇ ਜਦੋਂ ਤਲਾਸ਼ੀ ਲਈ ਗਈ ਤਾਂ ਉਹਦੇ ਕੋਲੋਂ 5 ਕਿਲੋ 100 ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫੜੇ ਗਏ ਵਿਅਕਤੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਜਾਏਗੀ ਤੇ ਪਤਾ ਲਗਾਇਆ ਜਾਵੇਗਾ ਕਿ ਉਹ ਪਹਿਲਾਂ ਕਿੰਨੀ ਵਾਰ ਅਫ਼ੀਮ ਦੀ ਡਿਲਿਵਰੀ ਲਿਆ ਚੁੱਕਾ ਹੈ।  

ਇਹ ਵੀ ਪੜ੍ਹੋ : ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ’ਚ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ


Shyna

Content Editor

Related News