ਰਾਜੇਵਾਲ ਨੇ ਰਵਾਇਤੀ ਪਾਰਟੀਆਂ ਨੂੰ ਲਾਏ ਰਗੜੇ

Friday, Jan 28, 2022 - 07:15 PM (IST)

ਰਾਜੇਵਾਲ ਨੇ ਰਵਾਇਤੀ ਪਾਰਟੀਆਂ ਨੂੰ ਲਾਏ ਰਗੜੇ

ਸਮਰਾਲਾ, (ਗਰਗ) : ਪੰਜਾਬ ਦੇ ਚੋਣ ਦੰਗਲ ’ਚ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਟੱਕਰ ਦੇਣ ਲਈ ਚੋਣਾਂ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਾਂਗਰਸ ਤੇ ਅਕਾਲੀ ਦਲ ਸਮੇਤ ਆਮ ਆਦਮੀ ਪਾਰਟੀ ਨੂੰ ਵੀ ਸਿਆਸੀ ਰਗੜੇ ਲਾਉਂਦਿਆਂ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਦੱਸਿਆ ਹੈ। ਰਾਜੇਵਾਲ ਜਿਹੜੇ ਕਿ ਸਮਰਾਲਾ ਵਿਧਾਨ ਸਭਾ ਸੀਟ ਤੋਂ ਮੋਰਚੇ ਵੱਲੋਂ ਚੋਣ ਲੜ ਰਹੇ ਹਨ, ਨੇ ਸ਼ੁੱਕਰਵਾਰ ਨੂੰ ਸਮਰਾਲਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆ ਸੂਬੇ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ 'ਤੇ ਰੇਤਾ, ਬੱਜਰੀ, ਸ਼ਰਾਬ, ਕੇਬਲ, ਟਰਾਂਸਪੋਰਟ ਸਮੇਤ ਕਈ ਹੋਰ ਨਾਜਾਇਜ਼ ਕਾਰੋਬਾਰਾਂ ਰਾਹੀਂ ਸਾਲਾਨਾ 1 ਲੱਖ ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦੇ ਵੱਡੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

ਉਨ੍ਹਾਂ ਅਕਾਲੀ ਦਲ ਤੇ ਕਾਂਗਰਸ 'ਚ ਅੰਦਰਖਾਤੇ ਇੱਕ-ਮਿੱਕ ਹੋਣ ਦੀ ਗੱਲ ਆਖਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵੀ ਪੰਜਾਬ ਵਿਰੋਧੀ ਏਜੰਡੇ 'ਤੇ ਕੰਮ ਕਰਨ ਦਾ ਦੋਸ਼ ਲਾਇਆ। ਸਾਰੀਆਂ ਪਾਰਟੀਆਂ 'ਤੇ ਟਿਕਟਾਂ ਵੇਚੇ ਜਾਣ ਦੇ ਦੋਸ਼ ਲਾਉਂਦਿਆ ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕਰਨ ਵਾਲੇ ਉਮੀਦਵਾਰਾਂ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਪਏ ਗੰਦ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ: ਲਕਸ਼ਮਣ ਮੂਰਛਾ ’ਚ ਪੰਜਾਬ ਦੀਆਂ ਸਿਆਸੀ ਪਾਰਟੀਆਂ, ਕੌਣ ਲਿਆਵੇਗਾ ‘ਸੰਜੀਵਨੀ’?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News