ਪਿੰਡ ਰਾਜੇਵਾਲ ਦੀ ਸਮੂਹ ਪੰਚਾਇਤ ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ਦੀ ਤੱਕੜੀ ’ਚ ਤੁਲੀ
Thursday, Jan 20, 2022 - 03:24 PM (IST)
ਫ਼ਰੀਦਕੋਟ (ਦੁਸਾਂਝ) : ਇੱਕ ਪਾਸੇ ਜਿੱਥੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਉਮੀਦਵਾਰਾਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਹੋਇਆ ਉਥੇ ਦੂਜੇ ਪਾਸੇ ਪਾਰਟੀਆ ਨੂੰ ਛੱਡਣ ਅਤੇ ਸ਼ਾਮਿਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋ ਪਿੰਡ ਰਾਜੇਵਾਲ ਦੀ ਸਮੁੱਚੀ ਪੰਚਾਇਤ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਆਪਣੀ ਸ਼ਮੂਲੀਅਤ ਕੀਤੀ ਗਈ। ਫਰੀਦਕੋਟ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਹਾਜ਼ਰੀ ’ਚ ਅੱਜ ਸਮੂਹ ਪੰਚਾਇਤ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਕੇ ਆਪਣਾ ਪੂਰਾ ਸਮਰਥਨ ਅਕਾਲੀ ਦਲ ਨੂੰ ਦੇਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਦਿੱਲੀ ਹਸਪਤਾਲ ’ਚ ਮਰੀਜ਼ ਦੀ ਮੌਤ ਤੋਂ ਪਰਿਵਾਰਕ ਮੈਂਬਰਾਂ ਨੇ ਮਚਾਇਆ ਬਵਾਲ, ਲਗਾਏ ਗੰਭੀਰ ਦੋਸ਼
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਚੋਣਾਂ ਦੇ ਐਲਾਣ ਤੋਂ ਬਾਅਦ ਲਗਾਤਾਰ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਜਿਥੇ ਲਗਾਤਾਰ ਲੋਕਾਂ ਦਾ ਰੁਝਾਣ ਅਕਾਲੀ ਦਲ ਵੱਲ ਹੋ ਰਿਹਾ ਹੈ। ਲਗਾਤਰ ਲੋਕ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ ਅਤੇ ਅੱਜ ਵੀ ਪਿੰਡ ਰਾਜੇਵਾਲ ਦੀ ਸਮੂਹ ਪੰਚਾਇਤ ਸਾਡੇ ਨਾਲ ਜੁੜੀ ਹੈ ਅਤੇ ਹੋਰ ਪਿੰਡਾਂ ਤੋਂ ਵੀ ਲਗਾਤਾਰ ਲੋਕ ਸਾਡੇ ਨਾਲ ਜੁੜ ਰਹੇ ਹਨ । ਸਾਨੂੰ ਪੂਰੀ ਆਸ ਹੈ ਕੇ ਅਕਾਲੀ ਦਲ 80 ਤੋਂ ਵੱਧ ਸੀਟਾਂ ਲਿਜਾ ਕੇ ਬਹੁਮਤ ਨਾਲ ਸਰਕਾਰ ਬਣਾਵੇਗੀ। ਇਸ ਮੌਕੇ ਪੰਚਾਇਤ ਮੈਂਬਰ ਮਹਿੰਦਰ ਸਿੰਘ ਨੇ ਕਿਹਾ ਕਿ ਅਸੀਂ ਕਾਂਗਰਸ ’ਚ ਰਹਿ ਕੇ ਘੁਟਨ ਮਹਿਸੂਸ ਕਰ ਰਹੇ ਸੀ ਜਿਸ ਦੇ ਚੱਲਦੇ ਅਸੀਂ ਕਾਂਗਰਸ ਛੱਡ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਾਂ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ