ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ

08/20/2018 5:29:03 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) - ਸ੍ਰੀ ਮੁਕਤਸਰ ਸਾਹਿਬ 'ਚ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਆਈ.ਏ.ਐੱਸ. ਦੀ ਅਗਵਾਈ 'ਚ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ 'ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਮੁਲਕ ਬਹੁਤ ਸਾਰੇ ਧਰਮਾਂ, ਫਿਰਕਿਆਂ, ਬੋਲੀਆਂ ਵਾਲਾ ਦੇਸ਼ ਹੈ ਪਰ ਇਹੀ ਅਨੇਕਤਾ ਇਸ ਦੇਸ਼ ਦੀ ਏਕਤਾ ਦਾ ਆਧਾਰ ਸੰਤਭ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਖਰੇਵੇਂ ਭੁੱਲ ਕੇ ਸਭ ਤੋਂ ਪਹਿਲਾਂ ਭਾਰਤੀ ਹਾਂ। ਇਸ ਮੌਕੇ ਏ.ਡੀ.ਸੀ. ਜਨਰਲ ਡਾ: ਰਿਚਾ, ਐੱਸ.ਡੀ.ਐੱਮ. ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ, ਸੁਪਰਡੈਂਟ ਨੱਛਤਰ ਸਿੰਘ, ਰਾਜਿੰਦਰ ਸਿੰਘ ਬੁੱਟਰ, ਵਰਿੰਦਰ ਢੋਸੀਵਾਲ ਆਦਿ ਹਾਜ਼ਰ ਸਨ।


Related News