ਸਵ. ਰਾਜੀਵ ਗਾਂਧੀ ਦੇ ਜਨਮ ਦਿਵਸ ਮੌਕੇ ਬਠਿੰਡਾ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ

08/21/2017 8:41:24 AM

ਬਠਿੰਡਾ (ਅਮਿਤ ਸ਼ਰਮਾ) — ਬਠਿੰਡਾ 'ਚ ਅੱਜ ਸਵ. ਰਾਜੀਵ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ, ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਖਾਸ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਕਾਂਗਰਸ ਵਰਕਰਾਂ ਤੇ ਸ਼ਹਿਰ ਦੇ ਲੋਕਾਂ ਨੂੰ ਰਾਜੀਵ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ 'ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਾਰੀਆਂ ਟੀਮਾਂ ਖੇਤਾਂ 'ਚ ਜਾ ਕੇ ਫਸਲ ਦਾ ਜਾਇਜ਼ਾ ਲੈ ਰਹੀਆਂ ਹਨ ਤੇ ਨਰਮੇ ਅਤੇ ਝੋਨੇ ਦੀ ਫਸਲ ਇਸ ਵਾਰ ਬਹੁਤ ਚੰਗੀ ਹੈ ਤੇ ਇੱਕਾ-ਦੁਕੱਾ ਸਫੇਦ ਮੱਖੀ ਦਾ ਹਮਲਾ ਹੈ ਤੇ ਉਸ 'ਤੇ ਕਾਬੂ ਪਾ ਲਿਆ ਜਾਵੇਗਾ ਤੇ ਜ਼ਿਆਦਾ ਘਬਰਾਉਣ ਵਾਲੀ ਗੱਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲੇ 'ਚ ਸਫੇਦ ਮੱਖੀ ਕਾਰਨ ਕਾਫੀ ਕਿਸਾਨਾਂ ਨੂੰ ਨੁਕਾਸਨ ਹੋਇਆ ਹੈ ਉਸ ਸਬੰਧੀ ਡੀ. ਸੀ. ਨੂੰ ਹੁਕਮ ਦੇ ਦਿੱਤੇ ਗਏ ਹਨ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦੇ ਨਾਲ ਸੰਪਰਕ ਕਰਕੇ ਫਸਲ ਦੀ ਰਿਪੋਰਟ ਲੈ ਉਨ੍ਹਾਂ ਨੇ ਇਸ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸਫੇਦ ਮੱਖੀ ਬਹੁਤ ਘੱਟ ਹੈ ਤੇ ਜਿਥੇ ਇਹ ਸਮੱਸਿਆ ਵੱਧ ਹੈ ਉਥੇ ਕਾਬੂ ਪਾ ਲਿਆ ਜਾਵੇਗਾ। 
ਇਸ ਤੋਂ ਇਲਾਵਾ ਉਨ੍ਹਾਂ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਨੂੰ ਲੈ ਕੇ ਸਰੁੱਖਿਆ ਪ੍ਰਬੰਧਾਂ ਬਾਰੇ ਦੱਸਿਆ ਕਿ ਸਰਕਾਰ ਵਲੋਂ ਸਾਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ, ਉਨ੍ਹਾਂ ਸਪਸ਼ੱਟ ਕੀਤਾ ਕਿ ਜੋ ਫੈਸਲਾ ਆਵੇਗਾ ਉਹ ਕਾਨੂੰਨ ਦੇ ਹਿਸਾਬ ਨਾਲ ਹੋਵੇਗਾ ਕਿਉਂਕਿ ਕਾਨੂੰਨ ਸਭ ਲਈ ਬਰਾਬਰ ਹੈ, ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ।