20 ਪੇਟੀਆਂ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫਤਾਰ

07/17/2018 5:23:04 PM

ਰਾਜਪੁਰਾ (ਹਰਵਿੰਦਰ) : ਥਾਣਾ ਘਨੌਰ ਦੀ ਪੁਲਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 20 ਪੇਟੀਆਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਇੰਚਾਰਜ਼ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਹੌਲਦਾਰ ਹਰਦੇਵ ਸਿੰਘ ਸਮੇਤ ਪੁਲਸ ਪਾਰਟੀ ਘਨੌਰ ਪੁੱਲ 'ਤੇ ਮੌਜੂਦ ਸਨ। ਇਸ ਦੌਰਾਨ ਇਕ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਸ 'ਚ 2 ਵਿਅਕਤੀ ਸਵਾਰ ਸਨ, ਜਦੋਂ ਤਲਾਸ਼ੀ ਲਈ ਤਾਂ ਉਸ 'ਚੋਂ 20 ਪੇਟੀਆਂ ਦੇਸੀ ਹਰਿਆਣਾ ਸ਼ਰਾਬ ਬਰਾਮਦ ਹੋਈ। ਦੋਸ਼ੀਆਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਘਨੌਰ ਤੇ ਅਮਰਜੀਤ ਸਿੰਘ ਵਾਸੀ ਸਰਾਲਾ ਖੁਰਦ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।