ਇਸ ਪਿੰਡ ਦੀ ਪੰਚਾਇਤ ਨੇ ਪਾਸ ਕੀਤਾ ਕੋਰੋਨਾ ਟੈਸਟ ਨਾ ਕਰਾਉਣ, ਮਰੀਜ ਦੇ ਇਲਾਜ ਤੇ ਇਕਾਂਤਵਾਸ ਦਾ ਮਤਾ

08/28/2020 1:18:41 PM

ਭਵਾਨੀਗੜ੍ਹ (ਕਾਂਸਲ) :- ਨੇੜਲੇ ਪਿੰਡ ਰਾਜਪੁਰਾ ਵਿਖੇ ਅੱਜ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦਾ ਸਾਂਝਾ ਇਕੱਠ ਕਰਕੇ ਕੋਰੋਨਾ ਮਹਾਮਾਰੀ ਸਬੰਧੀ ਟੈਸਟ ਨਾ ਕਰਵਾਉਣ ਅਤੇ ਮਰੀਜ਼ ਦਾ ਇਲਾਜ ਅਤੇ ਇਕਾਂਤਵਾਸ ਪਿੰਡ ’ਚ ਹੀ ਕਰਵਾਉਣ ਦਾ ਮਤਾ ਪਾਸ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜੌਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਗ੍ਰਾਮ ਪੰਚਾਇਤ ਵੱਲੋਂ ਅੱਜ ਪਿੰਡ ਦੀ ਸਾਂਝੀ ਥਾਂ ਉਪਰ ਪੰਚਾਇਤ ਸਭਾ ਦਾ ਆਯੋਜਨ ਕੀਤਾ ਗਿਆ।

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

ਇਸ ਪੰਚਾਇਤ ਸਭਾ ’ਚ ਪਿੰਡ ਦੇ ਸਮੂਚ ਪੰਚਾਇਤ ਮੈਂਬਰਾਂ ਨੰਬਰਦਾਰਾਂ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਭਾਗ ਲਿਆ। ਜਿਥੇ ਪੰਚਾਇਤ ਵੱਲੋਂ ਸਰਬ ਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਪਿੰਡ ’ਚ ਜੇਕਰ ਸਿਹਤ ਵਿਭਾਗ ਦੀ ਕੋਈ ਵੀ ਟੀਮ ਕੋਰੋਨਾ ਮਹਾਮਾਰੀ ਸਬੰਧੀ ਟੈਸਟ ਕਰਨ ਲਈ ਆਉਂਦੀ ਹੈ ਤਾਂ ਉਸ ਨੂੰ ਮਨਜੂਰੀ ਨਹੀਂ ਦਿੱਤੀ ਜਾਵੇਗੀ। 

ਜੇਕਰ ਜਨਾਨੀ ਕਰੇਗੀ ਇਹ ਕੰਮ ਤਾਂ ਤੁਹਾਡਾ ਘਰ ਹੋ ਜਾਵੇਗਾ ‘ਕੰਗਾਲ’

ਉਨ੍ਹਾਂ ਕਿਹਾ ਕਿ ਪਿੰਡ ’ਚ ਕਿਸੇ ਵੀ ਵਿਅਕਤੀ ਦਾ ਕੋਰੋਨਾ ਟੈਸਟ ਨਹੀਂ ਕਰਵਾਇਆ ਜਾਵੇਗਾ। ਜੇਕਰ ਇਸ ਬੀਮਾਰੀ ਸਬੰਧੀ ਕਿਸੇ ਪਿੰਡ ਵਾਸੀ ’ਚ ਲੱਛਣ ਪਾਏ ਜਾਂਦੇ ਹਨ ਤਾਂ ਉਸ ਦਾ ਇਲਾਜ ਤੇ ਇਕਾਂਤਵਾਸ ਪਿੰਡ ਦੀ ਪੰਚਾਇਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੱਧਰ ਉਪਰ ਕਰਵਾਇਆ ਜਾਵੇਗਾ। ਉਨ੍ਹਾਂ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ’ਚ ਸਿਹਤ ਵਿਭਾਗ ਦੀ ਕੋਈ ਟੀਮ ਕੋਰੋਨਾ ਸਬੰਧੀ ਟੈਸਟ ਕਰਨ ਲਈ ਆਉਣੀ ਹੋਵੇ ਤਾਂ ਉਹ ਪਹਿਲਾਂ ਇਸ ਦੀ ਸੂਚਨਾਂ ਪਿੰਡ ਦੀ ਪੰਚਾਇਤ ਨੂੰ ਦੇਣ। ਪੰਚਾਇਤ ਦੀ ਮਨਜੂਰੀ ਤੋਂ ਵਗੈਰ ਕਿਸੇ ਵੀ ਟੀਮ ਨੂੰ ਪਿੰਡ ’ਚ ਦਾਖਿਲ ਨਹੀਂ ਹੋਣ ਦਿੱਤਾ ਜਾਵੇ।

ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪਿੰਡ ਵਾਸੀਆਂ ਨਾਲ ਕੋਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤਾ ਤਾਂ ਪਿੰਡ ਵਾਸੀਆਂ ਵੱਲੋਂ ਇਸ ਦਾ ਡੱਟਵਾ ਵਿਰੋਧ ਕੀਤਾ ਜਾਵੇਗਾ ਅਤੇ ਇਸ ਦੇ ਚੰਗੇ ਮਾੜੇ ਦਾ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ। ਇਸ ਮੌਕੇ ਮੇਜ਼ਰ ਸਿੰਘ, ਜਗਤਾਰ ਸਿੰਘ ਖੁਰਮੀ, ਕੁਲਦੀਪ ਸਿੰਘ, ਕਰਮ ਸਿੰਘ, ਲਾਲ ਸਿੰਘ, ਨੇਕ ਸਿੰਘ ਸਣੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ। 

 ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ


rajwinder kaur

Content Editor

Related News