ਰਾਮ ਰਹੀਮ ਨੂੰ ਅੱਜ ਹੋਵੇਗੀ ਸਜ਼ਾ, ਬਠਿੰਡਾ ''ਚ ਵਧੀ ਸੁਰੱਖਿਆ
Thursday, Jan 17, 2019 - 12:34 PM (IST)
ਬਠਿੰਡਾ (ਅਮਿਤ)— ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 4 ਦੋਸ਼ੀਆਂ ਨੂੰ ਪੰਚਕੂਲਾ ਦੀ ਸਪੈਸ਼ਲ ਸੀ.ਬੀ.ਆਈ. ਅਦਾਲਤ ਅੱਜ ਸਜ਼ਾ ਸੁਣਾਏਗੀ, ਜਿਸ ਨੂੰ ਦੇਖਦੇ ਹੋਏ ਬਠਿੰਡਾ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸਾਰੇ ਨਾਮ ਚਰਚਾ ਘਰਾਂ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਗ੍ਹਾ-ਜਗ੍ਹਾ 'ਤੇ ਨਾਕਾਬੰਦੀ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ 11 ਜਨਵਰੀ 2019 ਨੂੰ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ 4 ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਦੋਂ ਵੀ ਬਠਿੰਡਾ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਅੱਜ ਵੀ ਪੁਲਸ ਫੋਰਸ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰ ਦੇ ਬਾਹਰ ਮੌਜੂਦ ਹੈ।