ਰਾਣਾ ਕੇ. ਪੀ. ਸਿੰਘ ਵਲੋਂ ਹੋਲੀ ਦੀਆਂ ਮੁਬਾਰਕਾਂ

03/21/2019 11:04:51 AM

ਚੰਡੀਗੜ੍ਹ (ਭੁੱਲਰ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਾਰੇ ਪੰਜਾਬ ਵਾਸੀਆਂ ਨੂੰ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਥੋਂ ਜਾਰੀ ਆਪਣੇ ਸੁਨੇਹੇ 'ਚ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਹੋਲੀ ਦਾ ਤਿਓਹਾਰ ਮਨੁੱਖੀ ਰਚਨਾਤਮਕਤਾ ਅਤੇ ਇਕਜੁੱਟਤਾ ਨੂੰ ਦਰਸਾਉਂਦਾ ਹੈ ਅਤੇ ਮਨੁੱਖ ਨੂੰ ਕੁਦਰਤ ਨਾਲ ਇਕਮਿਕ ਹੋ ਕੇ ਰਹਿਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਾਨੂੰ ਸਾਰਿਆਂ ਨੂੰ ਹੋਲੀ ਦਾ ਤਿਓਹਾਰ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਫਿਜ਼ਾ 'ਚ ਖੁਸ਼ੀਆਂ-ਖੇੜਿਆਂ ਦਾ ਗੁਲਾਲ ਖਿੱਲਰ ਜਾਵੇ। ਇਸ ਮੌਕੇ ਉਨ੍ਹਾਂ ਨੇ ਹੋਲੀ ਵਾਲੇ ਦਿਨ ਸੁੱਕੇ ਅਤੇ ਕੁਦਰਤੀ ਰੰਗਾਂ ਦੀ ਵਰਤੋਂ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ।


rajwinder kaur

Content Editor

Related News