ਵਿਦੇਸ਼ੀ ਨੰਬਰ ਤੋਂ ਕਾਲ ਕਰ ਜਾਨੋਂ ਮਾਰਨ ਦੀ ਧਮਕੀ ਦੇ ਕੇ ਮੰਗੀ 15 ਲੱਖ ਦੀ ਫਿਰੌਤੀ, ਪੁਲਸ ਨੇ 3 ਕੀਤੇ ਕਾਬੂ
Wednesday, Nov 06, 2024 - 12:00 AM (IST)
ਮੋਗਾ (ਕਸ਼ਿਸ਼ ਸਿੰਗਲਾ)- ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 15 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਗੈਂਗਸਟਰ ਜੌਨ ਬੁੱਟਰ ਦੇ ਨਾਂ 'ਤੇ ਪੈਸੇ ਮੰਗਦੇ ਸਨ, ਇਸ ਤੋਂ ਪਹਿਲਾਂ ਵੀ ਇਕ ਮੁਲਜ਼ਮ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮੋਗਾ ਜ਼ਿਲੇ ਦੇ ਪਿੰਡ ਚੰਡਿਕ ਦੇ ਰਹਿਣ ਵਾਲੇ ਵਿਅਕਤੀ ਤੋਂ ਗੈਂਗਸਟਰ ਜੌਨ ਬੁੱਟਰ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ 15 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ 'ਤੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ
ਇਸ ਮਾਮਲੇ ਦੀ ਹੋਰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਪਿੰਡ ਚੰਡਿਕ ਵਾਸੀ ਇੱਕ ਵਿਅਕਤੀ ਨੇ ਸੀ.ਆਈ.ਏ. ਮੋਗਾ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ’ਤੇ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 15 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ।
ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਸਤਨਾਮ ਸਿੰਘ ਵਾਸੀ ਚੰਡਿਕ ਨੂੰ ਗ੍ਰਿਫ਼ਤਾਰ ਕਰ ਲਿਆ ਉਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਦੇ ਸਾਥੀ ਗੁਰਜੋਤ ਸਿੰਘ ਵਾਸੀ ਚੰਡਿਕ ਅਤੇ ਜਗਤਾਰ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਨੇ ਹੀ ਫ਼ੋਨ ਕਰ ਕੇ ਧਮਕੀ ਦਿੱਤੀ ਸੀ ਤੇ 15 ਲੱਖ ਰੁਪਏ ਦੀ ਮੰਗ ਕੀਤੀ ਸੀ।
ਪੁਲਸ ਨੇ ਦੱਸਿਆ ਕਿ ਸਤਨਾਮ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ, ਜਦਕਿ ਜਗਤਾਰ ਸਿੰਘ ਖ਼ਿਲਾਫ਼ 4 ਮਾਮਲੇ ਦਰਜ ਹਨ, ਜਿਨ੍ਹਾਂ 'ਚ 302 ਵੀ ਸ਼ਾਮਲ ਹੈ। ਫਿਲਹਾਲ ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਲਿਆ ਹੈ ਤੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗਿੱਦੜਬਾਹਾ 'ਚ 'ਆਪ' ਉਮੀਦਵਾਰ ਹਰਦੀਪ ਡਿੰਪੀ ਦੇ ਹੱਕ 'ਚ CM ਮਾਨ ਨੇ ਕੀਤੀਆਂ ਰੈਲੀਆਂ, ਦਿੱਤੀ ਧਾਕੜ ਸਪੀਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e