ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਔਰਤ ਤੋਂ ਮੰਗੀ ਫਿਰੌਤੀ ,ਪੈਸੇ ਨਾ ਦੇਣ ’ਤੇ ਪਤੀ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

Wednesday, Jun 29, 2022 - 11:14 AM (IST)

ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਔਰਤ ਤੋਂ ਮੰਗੀ ਫਿਰੌਤੀ ,ਪੈਸੇ ਨਾ ਦੇਣ ’ਤੇ ਪਤੀ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

ਬਠਿੰਡਾ (ਵਰਮਾ) : ਪਰਸਰਾਮ ਨਗਰ ਦੀ ਰਹਿਣ ਵਾਲੀ ਇਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਫੋਨ ’ਤੇ ਫਿਰੌਤੀ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਦੇ ਹੋਏ ਸ਼ਾਮ ਤਕ ਉਸਦੇ ਖਾਤੇ ਵਿਚ ਪੈਸੇ ਜਮ੍ਹਾ ਨਾ ਕਰਵਾਉਣ ’ਤੇ ਉਸਦੇ ਪਤੀ ਨੂੰ ਮਾਰਨ ਦੀ ਧਮਕੀ ਦਿੱਤੀ । ਇਹ ਕਾਰਵਾਈ ਕੱਲ੍ਹ 27 ਜੂਨ ਨੂੰ ਕੀਤੀ ਗਈ ਸੀ।ਪੀੜਤ ਔਰਤ ਨੇ ਇਸ ਸਬੰਧੀ ਥਾਣਾ ਕੈਨਾਲ ਵਿਖੇ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਫੋਨ ਕਾਲਾਂ ਅਤੇ ਵਟਸਐਪ ਕਾਲ ਨੰਬਰਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਸਰਾਮ ਨਗਰ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ 27 ਜੂਨ ਦੀ ਦੁਪਹਿਰ ਨੂੰ ਉਸ ਦੇ ਮੋਬਾਇਲ ਨੰਬਰ ’ਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਨੇ ਦੱਸਿਆ ਕਿ ਉਹ ਗੋਲਡੀ ਬਰਾੜ ਨਾਲ ਗੱਲ ਕਰ ਰਹੀ ਹੈ, ਜਿਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ (ਅ) ਨੇ ਡੀ. ਸੀ. ਮਾਨਸਾ ਰਾਹੀਂ ਕੇਦਰ ਸਰਕਾਰ ਨੂੰ ਭੇਜਿਆ ਮੰਗ-ਪੱਤਰ

ਉਸ ਨੇ ਅੱਗੇ ਕਿਹਾ ਕਿ ਸ਼ਾਮ ਤਕ ਉਸ ਦੇ ਬੈਂਕ ਖਾਤੇ ’ਚ ਦੋ ਲੱਖ ਰੁਪਏ ਪਾ ਦਿਓ, ਜੇਕਰ ਅਜਿਹਾ ਨਹੀਂ ਕੀਤਾ ਤਾਂ ਉਹ ਉਸਦੇ ਪਤੀ ਨੂੰ ਮਾਰ ਦੇਣਗੇ। ਦੂਜੇ ਪਾਸੇ ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਸ ਪੀੜਤ ਔਰਤ ਦੀ ਸ਼ਿਕਾਇਤ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਪਿਸਤੌਲ ਸਮੇਤ ਲਿਆ ਹਿਰਾਸਤ ’ਚ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News