ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਮਾਮਲਾ ਦਰਜ

02/08/2020 5:49:39 PM

ਸਰਦੂਲਗੜ੍ਹ (ਚੋਪੜਾ) : ਸਰਦੂਲਗੜ੍ਹ ਇਲਾਕੇ ਦੇ ਪਿੰਡ 'ਚ ਨੋਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਪਿਛਲੇ ਕਈ ਮਹੀਨਿਆਂ ਤੋਂ ਨਾਬਾਲਗ ਲੜਕੀ ਨਾਲ ਲਗਾਤਾਰ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ ਅਫਸਰ ਸਬ-ਇੰਸਪੈਕਟਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਹ ਗੁਰਮੀਤ ਸਿੰਘ ਨੂੰ ਕਰੀਬ ਦੋ ਸਾਲਾਂ ਤੋਂ ਜਾਣਦੀ ਸੀ ਅਤੇ ਤਕਰੀਬਨ ਪੰਜ-ਛੇ ਮਹੀਨੇ ਪਹਿਲਾਂ ਉਹ ਮੈਨੂੰ ਬਿਨਾਂ ਦੱਸੇ ਆਪਣੇ ਨਾਲ ਕਿਸੇ ਦੇ ਘਰ ਲੈ ਗਿਆ, ਜਿੱਥੇ  ਉਸਨੇ ਮੇਰੇ ਨਾਲ ਜਬਰ-ਜ਼ਨਾਹ ਕੀਤਾ ਅਤੇ ਇਸ ਤੋਂ ਬਾਅਦ ਮੇਰੇ ਨਾਲ ਵਿਆਹ ਕਰਨ ਦਾ ਝਾਂਸਾ ਦੇ ਕੇ ਲਗਾਤਾਰ ਸਰੀਰਕ ਸਬੰਧ ਬਣਾਉਦਾ ਰਿਹਾ ਪਰ ਹੁਣ ਉਸ ਨੇ ਮੇਰੇ ਨਾਲ ਵਿਆਹ ਕਰਨ ਤੋਂ ਮਨਾ ਕਰ ਦਿੱਤਾ ਹੈ। ਪੁਲਸ ਥਾਣਾ ਸਰਦੂਲਗੜ੍ਹ ਨੇ ਪੀੜਤਾ ਦੇ ਬਿਆਨ ਦੇ ਆਧਾਰ ਤੇ ਉਕਤ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News