ਤੇਜ਼ਧਾਰ ਹਥਿਆਰ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਿਨਾਹ

11/20/2022 3:18:45 AM

ਲੁਧਿਆਣਾ (ਬੇਰੀ) : ਤੇਜ਼ਧਾਰ ਹਥਿਆਰ ਨਾਲ ਡਰਾ ਕੇ ਔਰਤ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖਿਲਾਫ਼ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਈ. ਡਬਲਯੂ. ਐੱਸ. ਕਾਲੋਨੀ ਦਾ ਰਹਿਣ ਵਾਲਾ ਸੁਨੀਲ ਕੁਮਾਰ ਹੈ।

ਪੀੜਤ ਔਰਤ ਨੇ ਪੁਲਸ ਨੂੰ ਦੱਸਿਆ ਕਿ ਸਬਜ਼ੀ ਮੰਡੀ ਕੋਲ ਉਸ ਦਾ ਪਾਨ ਦਾ ਖੋਖਾ ਹੈ, ਜਦੋਂਕਿ ਉਸ ਦੇ ਖੋਖੇ ਤੋਂ ਕੁਝ ਦੂਰ ਮੁਲਜ਼ਮ ਸੁਨੀਲ ਦੀ ਸਬਜ਼ੀ ਦੀ ਫੜ੍ਹੀ ਹੈ। ਇਸ ਲਈ ਮੁਲਜ਼ਮ ਉਸ ਦਾ ਜਾਣਕਾਰ ਸੀ। ਉਹ ਆਪਣੇ ਘਰ 'ਚ ਮੌਜੂਦ ਸੀ ਤਾਂ ਉਕਤ ਮੁਲਜ਼ਮ ਉਸ ਦੇ ਘਰ ਜਬਰਨ ਆ ਗਿਆ। ਉਸ ਨੇ ਤੇਜ਼ਧਾਰ ਹਥਿਆਰ ਕੱਢਿਆ ਅਤੇ ਉਸ ਨੂੰ ਡਰਾ-ਧਮਕਾ ਕੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਫਿਰ ਉਸ ਨੂੰ ਧਮਕਾਇਆ ਕਿ ਜੇਕਰ ਉਸ ਨੇ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਸਤਾਈ ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ, ਘਰ 'ਚ ਵਿਛ ਗਏ ਸੱਥਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh