ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ

09/19/2018 7:33:07 AM

ਚੰਡੀਗਡ਼੍ਹ, (ਸੁਸ਼ੀਲ)- ਹੱਲੋਮਾਜਰਾ ’ਚ 17 ਸਾਲਾ ਨਾਬਾਲਗਾ ਨਾਲ ਜਬਰ-ਜ਼ਨਾਹ ਕਰਕੇ ਉਸਨੂੰ ਪੰਜ ਮਹੀਨੇ ਦੀ ਗਰਭਵਤੀ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਹੱਲੋਮਾਜਰਾ ਨਿਵਾਸੀ ਮੁਸਾਦ ਵਜੋਂ ਹੋਈ।  ਪੀਡ਼ਤਾ ਦੀ ਸ਼ਿਕਾਇਤ ’ਤੇ ਸੈਕਟਰ-31 ਥਾਣਾ ਪੁਲਸ ਨੇ ਮੁਸਾਦ ਖਿਲਾਫ ਜਬਰ-ਜ਼ਨਾਹ ਤੇ ਪੋਕਸੋ ਐਕਟ ਦੀਆਂ ਧਾਰਾਵਾਂ   ਤਹਿਤ ਮਾਮਲਾ ਦਰਜ ਕਰ ਕੇ ਉਸਨੂੰ ਮੰਗਲਵਾਰ ਨੂੰ ਜ਼ਿਲਾ  ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ।  
 12ਵੀਂ ਕਲਾਸ ਦੀ 17 ਸਾਲਾ ਵਿਦਿਆਰਥਣ ਦੇ ਸੋਮਵਾਰ ਨੂੰ ਢਿੱਡ ਵਿਚ ਦਰਦ ਹੋਈ ਤਾਂ ਪਰਿਵਾਰ ਇਲਾਜ ਲਈ ਉਸਨੂੰ ਹਸਪਤਾਲ ਲੈ ਕੇ ਗਿਅਾ। ਚੈੱਕਅਪ  ਦੌਰਾਨ ਡਾਕਟਰਾਂ ਨੇ ਦੱਸਿਆ ਕਿ ਨਾਬਾਲਗ ਲਡ਼ਕੀ ਪੰਜ ਮਹੀਨੇ ਦੀ ਗਰਭਵਤੀ ਹੈ। ਪਰਿਵਾਰ ਨੇ ਜਦੋਂ ਲਡ਼ਕੀ ਤੋਂ ਪੁੱਛਿਆ ਤਾਂ ਉਸਨੇ ਦੱਸਿਆ ਕਿ ਗੁਆਂਢੀ ਮੁਸਾਦ ਨੇ ਉਸ  ਨਾਲ ਕਈ ਵਾਰ ਜਬਰ-ਜ਼ਨਾਹ  ਕੀਤਾ ਹੈ ਤੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।  ਪਰਿਵਾਰ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।  ਸੈਕਟਰ-31 ਥਾਣਾ ਪੁਲਸ ਨੇ ਪੀਡ਼ਤਾ ਦਾ ਮੈਡੀਕਲ ਕਰਵਾਇਆ। ਇਸ ਵਿਚ ਨਾਬਾਲਗਾ ਨਾਲ ਜਬਰ-ਜ਼ਨਾਹ  ਤੇ ਗਰਭਵਤੀ ਹੋਣ ਦੀ ਪੁਸ਼ਟੀ ਹੋਈ। ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮ ਮੁਸਾਦ ਨੂੰ ਗ੍ਰਿਫਤਾਰ ਕਰ ਲਿਆ।