ਬਹਾਨੇ ਨਾਲ ਘਰ ਲਿਜਾ ਕੇ ਔਰਤ ਦੀ ਕੁੱਟ-ਮਾਰ ਅਤੇ ਜਬਰ-ਜ਼ਨਾਹ ਦਾ ਦੋਸ਼
Thursday, Jun 13, 2019 - 10:20 AM (IST)
ਸਮਾਣਾ (ਦਰਦ)—ਕਿਸੇ ਬਹਾਨੇ ਨਾਲ ਪਿੰਡ ਦੀ ਇਕ ਔਰਤ ਨੂੰ ਆਪਣੇ ਘਰ ਲਿਜਾ ਕੇ ਬੁਰੀ ਤਰ੍ਹਾਂ ਕੁੱਟ-ਮਾਰ ਕਰਨ ਅਤੇ ਹੋਰ ਸਾਥੀ ਵੱਲੋਂ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਸਿਟੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਸਣੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸਿਟੀ ਪੁਲਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਦੀ ਇਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸੰਤੋਖ ਸਿੰਘ ਨਿਵਾਸੀ ਸਮਾਣਾ ਕਿਸੇ ਬਹਾਨੇ ਨਾਲ ਉਸ ਨੂੰ ਆਪਣੇ ਘਰ ਲੈ ਗਿਆ, ਜਿਥੇ ਇਕ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਉਸ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ। ਉਸ ਅਣਪਛਾਤੇ ਵਿਅਕਤੀ ਵੱਲੋਂ ਉਸ ਨਾਲ ਜਬਰ-ਜ਼ਨਾਹ ਵੀ ਕੀਤਾ ਗਿਆ। ਸਿਟੀ ਪੁਲਸ ਅਧਿਕਾਰੀ ਅਨੁਸਾਰ ਪੀੜਤ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੈਡੀਕਲ ਜਾਂਚ ਉਪਰੰਤ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਸੰਤੋਖ ਸਿੰਘ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਦੀ ਪਛਾਣ ਹੋ ਗਈ ਹੈ। ਦੋਵੇਂ ਦੋਸ਼ੀ ਅਜੇ ਫਰਾਰ ਹਨ।